ਲਾਇਲਪੁਰ ਖਾਲਸਾ ਕਾਲਜ ਦੇ ਐਮ.ਏ. ਪੋਲੀਟੀਕਲ ਸਾਇੰਸ ਤੀਜਾ ਸਮੈਸਟਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਪੋਲੀਟੀਕਲ ਸਾਇੰਸ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਦਵਿੰਦਰਜੀਤ ਕੌਰ ਨੇ 10 ਐਸ. ਜੀ. ਪੀ. ਏ. ਵਿਚੋਂ 8.20 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪੰਜਵਾਂ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀਆਂ ਵਿਦਿਆਰਥਣਾਂ ਗੁਰਪ੍ਰੀਤ ਕੌਰ ਅਤੇ ਅੰਮ੍ਰਿਤ ਕੌਰ ਨੇ 8.00 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਸਾਂਝੇ ਰੂਪ ਵਿੱਚ ਛੇਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ।ਇਸ ਮੌਕੇ ਡਾ. ਅਨੂ ਕੁਮਾਰੀ, ਮੁਖੀ ਪੋਲੀਟੀਕਲ ਸਾਇੰਸ ਵਿਭਾਗ, ਡਾ. ਅਜੀਤਪਾਲ ਸਿੰਘ, ਪ੍ਰੋ. ਸੰਜੇ ਸ਼ਾਦ ਅਤੇ ਪ੍ਰੋ. ਲਿਵਪ੍ਰੀਤ ਵੀ ਹਾਜ਼ਰ ਸਨ।

Check Also

पंजाब सेवा समिट 2026 में सीटी ग्रुप के छात्रों को बाढ़ पुनर्वास आवास परियोजना में योगदान के लिए सम्मानित किया गया

जालंधर (अरोड़ा) :- शाहपुर स्थित सीटी इंस्टीट्यूट ऑफ आर्किटेक्चर एंड प्लानिंग (CTIAP) के विद्यार्थियों एवं …