ਗੁਰਦੁਆਰਾ ਛੇਵੀਂ ਪਾਤਸ਼ਾਹੀ ਜਲੰਧਰ ਵਿਖੇ ਅਨਹਦ ਗੁਰਬਾਣੀ ਅਤੇ ਗੁਰਮੁਖ ਪਰਿਵਾਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ ਦਾ ਸਫਲ ਆਯੋਜਨ

ਜਲੰਧਰ (ਕੁਲਵਿੰਦਰ) :- ਜਲੰਧਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ 21 ਜੂਨ 2026 ਨੂੰ ਵਿਸ਼ਾਲ ਗੁਰਮਤਿ ਸਮਾਗਮ ਬੜੀ ਸ਼ਰਧਾ, ਭਾਵਨਾ ਅਤੇ ਗੁਰੂ ਘਰ ਦੀਆਂ ਅਪਾਰ ਬਖ਼ਸ਼ਿਸ਼ਾਂ ਨਾਲ ਹੋਇਆ। ਇਹ ਪਾਵਨ ਸਮਾਗਮ ਅਨਹਦ ਗੁਰਬਾਣੀ ਅਤੇ ਗੁਰਮੁਖ ਪਰਿਵਾਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਕਰਾਇਆ ਗਿਆ। ਸਮਾਗਮ ਵਿੱਚ ਪ੍ਰਸਿੱਧ ਕੀਰਤਨੀਏ ਅਤੇ ਗੁਰਮਤਿ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਜੀ (ਜਲੰਧਰ ਵਾਲੇ) ਅਤੇ ਭਾਈ ਸਿਮਰਪ੍ਰੀਤ ਸਿੰਘ ਜੀ (ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ) ਜੀ ਨੇ ਆਪਣੀ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਰਸ ਨਾਲ ਨਿਹਾਲ ਕੀਤਾ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਰਿਵਾਰਾਂ ਸਮੇਤ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਤੇ ਅਸੀਸਾਂ ਪ੍ਰਾਪਤ ਕੀਤੀਆਂ। ਇਸ ਮੌਕੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕਿਰਪਾਲ ਸਿੰਘ, ਮੈਂਬਰ ਇੰਦਰਪਾਲ ਸਿੰਘ ਅਤੇ ਸਟੇਜ ਸਕਤਰ ਗੁਰਮੀਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਕੌਂਸਲਰ ਰੋਮੀ ਵਾਧਵਾ ਵਾਰਡ ਨੰ. 42 ਅਤੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਅਤੇ ਗਗਨਦੀਪ ਸਿੰਘ ਅਸੀਜਾ ਨੂੰ ਸਨਮਾਨਿਤ ਕਿਤਾ। ਇਸ ਮੌਕੇ ਤੇ ਗੁਰਵਿੰਦਰ ਸਿੰਘ, ਗਗਨਦੀਪ ਸਿੰਘ ਮੱਕੜ, ਤਲਵਿੰਦਰ ਸਿੰਘ ਰਾਜੂ, ਜਸਕੀਰਤ ਸਿੰਘ, ਪ੍ਰਭਜੋਤ ਸਿੰਘ, ਜਸਪ੍ਰੀਤ ਸਿੰਘ, ਹਰਸ਼ਦੀਪ ਸਿੰਘ, ਜਪਨੂਰ ਸਿੰਘ, ਜਸਕਰਨ ਸਿੰਘ, ਕਾਰਤਿਕ ਅਤੇ ਹਰਅਗਮ ਸਿੰਘ ਵੀ ਹਾਜ਼ਰ ਸਨ।

Check Also

ਲਾਇਲਪੁਰ ਖ਼ਾਲਸਾ ਕਾਲਜ ਐੱਨ.ਸੀ.ਸੀ ਯੂਨਿਟ ਨੇ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ

ਜਲੰਧਰ (ਅਰੋੜਾ) :- ਵਾਤਾਵਰਣ ਸੰਭਾਲ ਪ੍ਰਤੀ ਆਪਣੀ ਮਜ਼ਬੂਤ​​ਵਚਨਬੱਧਤਾ ਦਾ ਪ੍ਰਦਰਸ਼ਨ ਕਰਦੇ ਹੋਏ, ਲਾਇਲਪੁਰ ਖ਼ਾਲਸਾ ਕਾਲਜ …