ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਜਲੰਧਰ (ਅਰੋੜਾ) :- ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਐਲਾਨੇ ਗਏ ਨਤੀਜਿਆਂ ਵਿੱਚੋਂ ਵਿਦਿਆਰਥਣ ਨੇਹਪ੍ਰੀਤ ਕੌਰ ਨੇ 10 ਵਿੱਚੋਂ 8.36 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਵਿਦਿਆਰਥਣ ਪਲਕ ਨੇ 8.27 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥਣਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿੱਚ ਆਉਂਦੇ ਹਨ, ਉਹਨਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ, ਡਾ. ਦਲਜੀਤ ਕੌਰ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ

About newsadmin

Check Also

इनोसेंट हार्ट्स में हर्षोल्लास एवं उत्साह के साथ मनाया गया बाल दिवस

जालंधर (मक्कड़) :- इनोसेंट हार्ट्स स्कूल के प्री-प्राइमरी विंग (किंडरगार्टन) के सभी पाँचों कैंपस—ग्रीन मॉडल …