ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. (ਮਿਊਜ਼ਿਕ ਵੋਕਲ) ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 10 ਐਸ.ਜੀ.ਪੀ.ਏ. ਵਿਚੋਂ 9.75 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ, ਇੰਦਰਪ੍ਰੀਤ ਕੌਰ ਅਤੇ ਬਬੀਤਾ ਨੇ 9.50 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪ੍ਰੋ. ਸੁਖਦੇਵ ਸਿੰਘ ਮੁਖੀ ਸੰਗੀਤ ਵਿਭਾਗ ਵੀ ਹਾਜ਼ਰ ਸਨ।
Jiwanjot Savera