Breaking News

21 ਜੂਨ 2026 ਨੂੰ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਛੇਵੀਂ ਪਾਤਸ਼ਾਹੀ ਜਲੰਧਰ ਵਿੱਖੇ ਆਪ ਜੀ ਨੇ ਪਰਿਵਾਰਾਂ ਸਹਿਤ ਹਾਜ਼ਰੀਆਂ ਭਰਨ ਦੀ ਕ੍ਰਿਪਾਲਤਾ ਕਰਨੀ

ਜਲੰਧਰ (ਕੁਲਵਿੰਦਰ) :- ਜਲੰਧਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ 21 ਜੂਨ 2026 ਨੂੰ ਵਿਸ਼ਾਲ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਅਤੇ ਗੁਰੂ ਘਰ ਦੀਆਂ ਅਪਾਰ ਬਖ਼ਸ਼ਿਸ਼ਾਂ ਨਾਲ ਕਰਵਾਇਆ ਜਾ ਰਿਹਾ ਹੈ। ਇਸ ਪਾਵਨ ਸਮਾਗਮ ਦੌਰਾਨ ਸੰਗਤਾਂ ਨੂੰ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਨਾਮ ਸਿਮਰਨ ਰਾਹੀਂ ਗੁਰੂ ਸਾਹਿਬਾਨ ਦੀਆਂ ਉੱਚੀਆਂ ਸਿੱਖਿਆਵਾਂ ਨਾਲ ਜੋੜਿਆ ਜਾਵੇਗਾ। ਸਮਾਗਮ ਵਿੱਚ ਪ੍ਰਸਿੱਧ ਕੀਰਤਨੀਏ ਅਤੇ ਗੁਰਮਤਿ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਜੀ (ਜਲੰਧਰ ਵਾਲੇ) ਅਤੇ ਭਾਈ ਸਿਮਰਪ੍ਰੀਤ ਸਿੰਘ ਜੀ ਆਪਣੀ ਹਾਜ਼ਰੀ ਭਰਦੇ ਹੋਏ ਸੰਗਤਾਂ ਨੂੰ ਗੁਰਬਾਈ ਰਸ ਨਾਲ ਨਿਹਾਲ ਕਰਨਗੇ। ਸਮਾਗਮ ਸ਼ਾਮ 6:00 ਵਜੇ ਤੋਂ ਰਾਤ 10:00 ਵਜੇ ਤੱਕ ਚੱਲੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਸ਼ਾਮਲ ਹੋਣ ਹੋਣਗੀਆ| ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਗੁਰਮਤਿ ਸਮਾਗਮ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਅਤੇ ਅਸੀਸਾਂ ਪ੍ਰਾਪਤ ਕਰਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ ਅਤੇ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਨੂੰ ਗੁਰਬਾਣੀ ਨਾਲ ਜੋੜਨ, ਨੌਜਵਾਨ ਪੀੜ੍ਹੀ ਨੂੰ ਸਿੱਖੀ ਸਿਧਾਂਤਾਂ ਨਾਲ ਜਾਣੂ ਕਰਵਾਉਣ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ। ਪਾਉਂਦੇ ਹਨ। ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਦੇ ਭਾਗੀ ਬਣਨ ਅਤੇ ਸਮਾਗਮ ਦੀ ਰੌਣਕ ਵਿੱਚ ਵਾਧਾ ਕਰਨ|
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ।

Check Also

12वाँ गुरु वंदन एवं छात्र अभिनंदन तथा छात्रवृत्ति वितरण समारोह

जालंधर (अरोड़ा) :- भारत विकास परिषद्, मुख्य शाखा जालंधर द्वारा सरकारी गर्ल्स सीनियर सेकेंडरी स्कूल, …