ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਵੋਕ (ਸਾਫਟਵੇਅਰ ਡਿਵੈਲਪਮੈਂਟ) ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਬੀ.ਵੋਕ (ਸਾਫਟਵੇਅਰ ਡਿਵੈਲਪਮੈਂਟ) ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਐਲਾਨੇ ਗਏ ਨਤੀਜਿਆਂ ਵਿਚੋਂ ਵਿਦਿਆਰਥੀ ਪਿਊਸ਼ ਭਾਰਦਵਾਜ ਨੇ 10 ਵਿਚੋਂ 7.54 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਂਦੇ ਹਨ, ਉਨ੍ਹਾਂ ਨੂੰ ਵਿਸ਼ੇਸ਼ ਸਹੂਲਤਾਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਤੇ ਆਟੀ.ਟੀ. ਵਿਭਾਗ, ਡਾ. ਦਲਜੀਤ ਕੌਰ ਅਤੇ ਪ੍ਰੋ. ਨਵਨੀਤ ਕੌਰ ਵੀ ਮੌਜੂਦ ਸਨ।

About newsadmin

Check Also

बीबीके डीएवी कॉलेज फॉर विमेन ने राज्य स्तरीय यूथ रेड क्रॉस शिविर में ओवरऑल चैंपियनशिप ट्रॉफी जीती

अमृतसर/अरोड़ा – बीबीके डीएवी कॉलेज फॉर विमेन, अमृतसर ने महाविद्यालय परिसर में पंजाब राज्य रेड …