ਲਾਇਲਪੁਰ ਖਾਲਸਾ ਕਾਲਜ ਦੀ ਬੀ. ਡਿਜ਼ਾਇਨ (ਮਲਟੀਮੀਡੀਆ) ਦੀ ਵਿਦਿਆਰਥਣ ਨੇ ਯੂਨੀਵਰਸਿਟੀ ਮੈਰਿਟ ਲਿਸਟ ਵਿਚ ਕਰਵਾਇਆ ਆਪਣਾ ਨਾਮ ਦਰਜ

ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ. ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਪਹਿਲਾ ਦੀ ਵਿਦਿਆਰਥਣ ਪੂਰਵੀ ਵਰਮਾ ਨੇ 10 ਵਿਚੋਂ 8.58 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ‘ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥਣ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਮੈਰਿਟ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਕਾਲਜ ਵਲੋਂ ਹਰ ਤਰ੍ਹਾਂ ਦੀ ਸਹੂਲਤ ਤੋਂ ਇਲਾਵਾ ਫੀਸਾਂ ਵਿਚ ਵੀ ਭਾਰੀ ਰਿਆਇਤ ਦਿੱਤੀ ਜਾ ਰਹੀ ਹੈ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਡਾ. ਦਲਜੀਤ ਕੌਰ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ।

Check Also

सेंट सोल्जर इंटर कॉलेज (स्कूल) में विश्व जनसंख्या दिवस पर मानव श्रृंखला एवं लोगों की प्राथमिकताएँ गतिविधि का आयोजन

जालंधर (अजय छाबड़ा) :- सेंट सोल्जर इंटर कॉलेज (स्कूल) में विश्व जनसंख्या दिवस उत्साहपूर्वक मनाया …