ਲਾਇਲਪੁਰ ਖਾਲਸਾ ਕਾਲਜ ਦੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਵੰਸ਼ਿਕਾ ਨੇ 10 ਵਿਚੋਂ 8.09 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਦੰਗੇ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ। ਵਿਦਿਆਰਥਣ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਡਾ. ਹਰਜੀਤ ਸਿੰਘ ਮੁਖੀ ਗਣਿਤ ਵਿਭਾਗ, ਪ੍ਰੋ. ਅਹੂਜਾ ਸੰਦੀਪ, ਇੰਚਾਰਜ ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ, ਪ੍ਰੋ. ਮੋਨਿਕਾ ਅਤੇ ਪ੍ਰੋ. ਅੰਜਲੀ ਭਾਰਦਵਾਜ ਵੀ ਹਾਜ਼ਰ ਸਨ।

About newsadmin

Check Also

शुभ-आगमन 2026 : डी.ए.वी. कॉलेज जालंधर में स्नातकोत्तर अर्थशास्त्र विभाग के नवागंतुक विद्यार्थियों का स्वागत

जालंधर (अरोड़ा) :- डी.ए.वी. कॉलेज, जालंधर के स्नातकोत्तर अर्थशास्त्र विभाग की ‘कौटिल्य सोसाइटी ऑफ इकोनॉमिक्स’ …