ਲਾਇਲਪੁਰ ਖਾਲਸਾ ਕਾਲਜ ਦੇ ਬੀ. ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ. ਡਿਜ਼ਾਇਨ (ਮਲਟੀਮੀਡੀਆ) ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਰੀਤਿਕਾ ਅਤੇ ਕ੍ਰਿਸਨਾ ਨੇ 10 ਵਿਚੋਂ 9.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਸਾਂਝੇ ਰੂਪ ਵਿਚ ਪਹਿਲਾ ਸਥਾਨ ਅਤੇ ਮਿਤਾਲੀ ਸ਼ਰਮਾ ਨੇ 9.00 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ। ਵਿਦਿਆਰਥਣਾਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਡਾ. ਦਲਜੀਤ ਕੌਰ, ਪ੍ਰੋ. ਨਵਨੀਤ ਕੌਰ ਅਤੇ ਪ੍ਰੋ. ਰਤਨਾਕਰ ਮਾਨ ਵੀ ਹਾਜ਼ਰ ਸਨ।

Check Also

सीटी ग्रुप ने पक्षी फीडर के माध्यम से पर्यावरण संरक्षण का संदेश दिया

जालंधर (अरोड़ा) :- सीटी पब्लिक स्कूल और सीटी ग्रुप ऑफ इंस्टीट्यूशंस, शाहपुर कैंपस द्वारा पर्यावरण …