ਆਖਰੀ ਉਮੀਦ ਐਨਜੀਓ ਵੱਲੋਂ ਥਾਪਾ ਪਰਿਵਾਰ ਦੇ ਸਹਿਯੋਗ ਨਾਲ ਜੋਗਿੰਦਰ ਥਾਪਾ ਜੀ ਦੀ ਯਾਦ ਵਿੱਚ ਇੱਕ ਹੋਰ ਐਂਬੂਲੈਂਸ ਲਾਂਚ

ਜਲੰਧਰ (ਅਰੋੜਾ) :- ਆਖਰੀ ਉਮੀਦ ਐਨਜੀਓ ਵੱਲੋਂ ਥਾਪਾ ਪਰਿਵਾਰ ਦੇ ਸਹਿਯੋਗ ਨਾਲ ਸਵਰਗਵਾਸੀ ਜੋਗਿੰਦਰ ਥਾਪਾ ਜੀ ਦੀ ਯਾਦ ਨੂੰ ਸਮਰਪਿਤ ਇੱਕ ਹੋਰ ਐਂਬੂਲੈਂਸ ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਐਂਬੂਲੈਂਸ ਦਾ ਉਦਘਾਟਨ ਪੰਜਾਬ ਸਰਕਾਰ ਦੇ ਕੈਬਨਟ ਮੰਤਰੀ ਮਹਿੰਦਰ ਭਗਤ ਜੀ ਵੱਲੋਂ ਕੀਤਾ ਗਿਆ। ਇਸ ਮੌਕੇ ਕੈਬਨਟ ਮੰਤਰੀ ਮਹਿੰਦਰ ਭਗਤ ਜੀ ਨੇ ਆਖਰੀ ਉਮੀਦ ਐਨਜੀਓ ਅਤੇ ਥਾਪਾ ਪਰਿਵਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਅਤੇ ਬੇਸਹਾਰਾ ਲੋਕਾਂ ਦੀ ਸੇਵਾ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਐਂਬੂਲੈਂਸ ਸੇਵਾ ਨਾਲ ਐਮਰਜੈਂਸੀ ਸਮੇਂ ਲੋੜਵੰਦ ਮਰੀਜ਼ਾਂ ਨੂੰ ਵੱਡੀ ਸਹੂਲਤ ਮਿਲੇਗੀ। ਆਖਰੀ ਉਮੀਦ ਐਨਜੀਓ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਐਨਜੀਓ ਵੱਲੋਂ ਲੰਬੇ ਸਮੇਂ ਤੋਂ ਬੇਘਰ, ਬੇਸਹਾਰਾ ਅਤੇ ਲੋੜਵੰਦ ਲੋਕਾਂ ਦੀ ਸੇਵਾ ਲਈ ਵੱਖ-ਵੱਖ ਸਮਾਜ ਸੇਵੀ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਥਾਪਾ ਪਰਿਵਾਰ ਦੇ ਸਹਿਯੋਗ ਨਾਲ ਇਹ ਐਂਬੂਲੈਂਸ ਸੇਵਾ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਨੇ ਥਾਪਾ ਪਰਿਵਾਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜੋਗਿੰਦਰ ਥਾਪਾ ਜੀ ਦੀ ਯਾਦ ਵਿੱਚ ਸ਼ੁਰੂ ਕੀਤੀ ਗਈ ਇਹ ਸੇਵਾ ਸਮਾਜ ਲਈ ਇੱਕ ਪ੍ਰੇਰਣਾਦਾਇਕ ਕਦਮ ਹੈ। ਇਸ ਐਂਬੂਲੈਂਸ ਰਾਹੀਂ ਜ਼ਰੂਰਤਮੰਦ ਲੋਕਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਿੱਚ ਮਦਦ ਮਿਲੇਗੀ। ਇਸ ਮੌਕੇ ਥਾਪਾ ਪਰਿਵਾਰ ਦੇ ਮੈਂਬਰਾਂ, ਆਖਰੀ ਉਮੀਦ ਐਨਜੀਓ ਦੇ ਮੈਂਬਰਾਂ, ਸਮਾਜ ਸੇਵੀਆਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ ਅਤੇ ਇਸ ਸਮਾਜ ਸੇਵੀ ਉਪਰਾਲੇ ਲਈ ਆਖਰੀ ਉਮੀਦ ਐਨਜੀਓ ਅਤੇ ਥਾਪਾ ਪਰਿਵਾਰ ਦੀ ਸ਼ਲਾਘਾ ਕੀਤੀ।

Check Also

जालंधर जिमखाना क्लब चुनाव परिणाम घोषित, धीरज सेठ बने जूनियर वाइस प्रेसिडेंट

Honorary Secretary): अमित कुकरेजा संयुक्त सचिव (Joint Secretary): हरप्रीत सिंह गोल्डी कोषाध्यक्ष (Treasurer): सौरभ खुल्लर जालंधर। जालंधर जिमखाना …