ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਭੂਗੌਲ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਨਿਧਿਆ ਸ਼ਰਮਾ ਅਤੇ ਆਸਥਾ ਨੇ 10 ਐਸ.ਜੀ.ਪੀ.ਏ. ਵਿਚੋਂ 8.60 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ, ਵਰਸ਼ਾ ਪਾਲ ਅਤੇ ਪ੍ਰਗਤੀ ਨੇ 8.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਦੂਜਾ ਸਥਾਨ, ਮਨਪ੍ਰੀਤ ਕੌਰ ਨੇ 8.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਅਤੇ ਰਾਣੀ ਨੇ 8.00 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥਣਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥਣਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਡਾ. ਪੂਜਾ ਰਾਣਾ, ਮੁਖੀ ਭੂਗੌਲ ਵਿਭਾਗ, ਡਾ. ਪਰਭਜੀਤ ਕੌਰ, ਪ੍ਰੋ. ਕਮਲਪ੍ਰੀਤ ਕੌਰ ਅਤੇ ਪ੍ਰੋ. ਕਾਰਤਿਕ ਵੀ ਹਾਜ਼ਰ ਸਨ।
Jiwanjot Savera