ਲਾਇਲਪੁਰ ਖਾਲਸਾ ਕਾਲਜ ਵਿਖੇ ਪੰਜਾਬੀ ਦਾ ਸਿਰਕੱਢ ਰਸਾਲਾ ‘ਮੰਤਵ’ ਕੀਤਾ ਗਿਆ ਰਿਲੀਜ਼

ਜਲੰਧਰ (ਅਰੋੜਾ) :- ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਨਿਰੰਤਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਕਾਲਜ ਵਿਖੇ ਪੰਜਾਬੀ ਦਾ ਸਿਰੱਕਢ ਸਾਹਿਤਕ ਰਸਾਲਾ ‘ ਮੰਤਵ ‘ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ , ਪੋਸਟ ਗ੍ਰੇਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਸੁਰਿੰਦਰ ਪਾਲ ਮੰਡ ਅਤੇ ਵਿਭਾਗ ਦੇ ਹੋਰ ਅਧਿਆਪਕ ਸਾਹਿਬਾਨ ਦੁਆਰਾ ਰਿਲੀਜ਼ ਕੀਤਾ ਗਿਆ। ਇਸ ਮੈਗਜ਼ੀਨ ਨੂੰ ਰਿਲੀਜ਼ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ ਨੇ ਹਮੇਸ਼ਾ ਹੀ ਸਾਹਿਤਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਮੋਹਰੀ ਭੂਮਿਕਾ ਨਿਭਾਈ ਹੈ। ਉਹਨਾਂ ਕਿਹਾ ਕਿ ‘ ਮੰਤਵ ‘ ਵਰਗੇ ਮਿਆਰੀ ਸਾਹਿਤਕ ਪਰਚੇ ਜਿੱਥੇ ਮਾਂ – ਬੋਲੀ ਪੰਜਾਬੀ ਦੀ ਸੇਵਾ ਕਰ ਰਹੇ ਹਨ ਉਥੇ ਨੌਜਵਾਨ ਪੀੜ੍ਹੀ ਨੂੰ ਮਿਆਰੀ ਸਾਹਿਤਕ ਰਚਨਾਵਾਂ ਨਾਲ ਜੋੜਨ ਦਾ ਕੰਮ ਵੀ ਬਾਖ਼ੂਬੀ ਕਰ ਰਹੇ ਹਨ, ਜਿਸਦੀ ਕਿ ਅਜੋਕੇ ਪਦਾਰਥਵਾਦੀ ਦੌਰ ਵਿਚ ਬਹੁਤ ਲੋੜ ਹੈ। ਡਾ. ਸੁਰਿੰਦਰ ਮੰਡ ਨੇ ਕਿਹਾ ਕਿ ਮੰਤਵ ਰਸਾਲੇ ਦਾ ਸਾਹਿਤਕ ਅਤੇ ਸੱਭਿਆਚਾਰਕ ਵਟਾਂਦਰੇ ਵਿੱਚ ਮਹੱਤਵਪੂਰਨ ਯੋਗਦਾਨ ਹੈ। ਉਹਨਾਂ ‘ ਮੰਤਵ ‘ ਦੇ ਨਵੇਂ ਅੰਕ ਨੂੰ ਖੁਸ਼ਮਦੀਦ ਆਖਿਆ। ਜ਼ਿਕਰਯੋਗ ਹੈ ਕਿ ਮੰਤਵ ਰਸਾਲਾ ਬਿਆਸ ਤੋਂ ਛਾਪਦਾ ਹੈ ਤੇ ਇਸ ਦੇ ਮੁੱਖ ਸੰਪਾਦਕ ਸ਼੍ਰੀ ਵਿਸ਼ਾਲ ਹਨ। ਇਸ ਰਿਲੀਜ਼ ਸਮਾਰੋਹ ਮੌਕੇ ਕਾਲਜ ਦੇ ਪੋਸਟ – ਗ੍ਰੈਜੂਏਟ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਸੁਖਦੇਵ ਸਿੰਘ ਨਾਗਰਾ, ਪ੍ਰੋ. ਕੁਲਦੀਪ ਸੋਢੀ , ਪ੍ਰੋ. ਸੰਦੀਪ ਸਿੰਘ ਤੋਂ ਇਲਾਵਾ ਜ਼ੋਅਲੋਜੀ ਵਿਭਾਗ ਦੇ ਡਾ. ਸਰਬਜੀਤ ਸਿੰਘ ਹਾਜ਼ਰ ਸਨ।

Check Also

ADHARWA-2K26: डीएवीआईईटी के टैलेंट हंट में नवोदित प्रतिभाओं ने बिखेरे हुनर के रंग

जालंधर/अरोड़ा – डीएवीआईईटी में नवप्रवेशित विद्यार्थियों की प्रतिभा को मंच प्रदान करने के उद्देश्य से …