ਰਾਸ਼ਟਰੀ ਲਾਇਬ੍ਰੇਰੀ ਦਿਵਸ ਮੌਕੇ ‘ਬੈਸਟ ਲਾਇਬ੍ਰੇਰੀ ਸਟੂਡੈਂਟ’ ਸਨਮਾਨ ਦੀ ਸ਼ੁਰੂਆਤ

ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੀ ਗੁਰੂ ਨਾਨਕ ਦੇਵ ਲਾਇਬ੍ਰੇਰੀ ਵੱਲੋਂ 14 ਨਵੰਬਰ ਨੂੰ ਰਾਸ਼ਟਰੀ ਲਾਇਬ੍ਰੇਰੀ ਦਿਵਸ ਮੌਕੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਰੁਚੀ ਨੂੰ ਪ੍ਰਫੁੱਲਤ ਕਰਨ ਲਈ ਇੱਕ ਨਵੀਂ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਇਸ ਪਹਿਲਕਦਮੀ ਤਹਿਤ ਹਰ ਸਾਲ ਰਾਸ਼ਟਰੀ ਲਾਇਬ੍ਰੇਰੀ ਦਿਵਸ ‘ਤੇ ਲਾਇਬ੍ਰੇਰੀ ਨਾਲ ਵਿਸ਼ੇਸ਼ ਤੌਰ ‘ਤੇ ਜੁੜੇ ਅਤੇ ਪੜ੍ਹਨ ਵਿੱਚ ਰੁਚੀ ਰੱਖਣ ਵਾਲੇ ਵਿਦਿਆਰਥੀ ਨੂੰ ‘ਬੈਸਟ ਲਾਇਬ੍ਰੇਰੀ ਸਟੂਡੈਂਟ’ ਦੇ ਸਨਮਾਨ ਨਾਲ ਨਿਵਾਜਿਆ ਜਾਵੇਗਾ।ਇਸ ਲੜੀ ਦੀ ਸ਼ੁਰੂਆਤ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਅਤੇ ਲਾਇਬ੍ਰੇਰੀਅਨ ਸ. ਸਤਿੰਦਰ ਸਿੰਘ ਦਿਓਲ ਵੱਲੋਂ ਐਮ.ਏ. ਹਿਸਟਰੀ ਸਮੈਸਟਰ ਪਹਿਲੇ ਦੇ ਵਿਦਿਆਰਥੀ ਜਸ਼ਨਪ੍ਰੀਤ ਨੂੰ ‘ਬੈਸਟ ਲਾਇਬ੍ਰੇਰੀ ਸਟੂਡੈਂਟ’ ਵਜੋਂ ਚੁਣ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਅਤੇ ਲਾਇਬ੍ਰੇਰੀ ਦੀ ਨਿਯਮਿਤ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਿਤਾਬਾਂ ਮਨੁੱਖ ਦੀਆਂ ਸੱਚੀਆਂ ਮਿੱਤਰ ਹੁੰਦੀਆਂ ਹਨ। ਪੜ੍ਹਨ ਦੀ ਆਦਤ ਮਨੁੱਖ ਦੀ ਸੋਚ ਨੂੰ ਵਿਸ਼ਾਲ ਬਣਾਉਂਦੀ ਹੈ, ਗਿਆਨ ਵਿੱਚ ਵਾਧਾ ਕਰਦੀ ਹੈ ਅਤੇ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇੱਕ ਚੰਗਾ ਪਾਠਕ ਬਣਨ ਦੇ ਨਾਲ-ਨਾਲ ਇੱਕ ਜਾਗਰੂਕ, ਸੂਝਵਾਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਦੇਸ਼ ਵੀ ਦਿੱਤਾ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਪੁਸਤਕਾਂ ਤੋਂ ਇਲਾਵਾ ਸਾਹਿਤਕ, ਇਤਿਹਾਸਕ ਅਤੇ ਗਿਆਨਵਰਧਕ ਕਿਤਾਬਾਂ ਪੜ੍ਹਨ ਲਈ ਉਤਸ਼ਾਹਿਤ ਕਰਨਾ ਹੈ, ਤਾਂ ਜੋ ਉਨ੍ਹਾਂ ਵਿੱਚ ਪੜ੍ਹਨ ਦੀ ਸੰਸਕ੍ਰਿਤੀ ਵਿਕਸਿਤ ਹੋਵੇ ਅਤੇ ਉਨ੍ਹਾਂ ਦਾ ਬੌਧਿਕ ਤੇ ਨਿੱਜੀ ਵਿਕਾਸ ਹੋ ਸਕੇ। ਇਹ ਸਨਮਾਨ ਹਰ ਸਾਲ ਰਾਸ਼ਟਰੀ ਲਾਇਬ੍ਰੇਰੀ ਦਿਵਸ ਮੌਕੇ ਦਿੱਤਾ ਜਾਵੇਗਾ, ਤਾਂ ਜੋ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੁੜਨ ਅਤੇ ਗਿਆਨ ਦੀ ਦੁਨੀਆ ਵਿੱਚ ਅੱਗੇ ਵਧਣ ਲਈ ਨਿਰੰਤਰ ਪ੍ਰੇਰਣਾ ਮਿਲਦੀ ਰਹੇ।

About newsadmin

Check Also

इनोसेंट हार्ट्स में हर्षोल्लास एवं उत्साह के साथ मनाया गया बाल दिवस

जालंधर (मक्कड़) :- इनोसेंट हार्ट्स स्कूल के प्री-प्राइमरी विंग (किंडरगार्टन) के सभी पाँचों कैंपस—ग्रीन मॉडल …