ਵਿੱਤੀ ਸਹਾਇਤਾ ਦੇਣ ਲਈ ਪੇਂਡੂ ਯੁਵਕ ਕਲੱਬਾਂ ਕੋਲੋਂ 15 ਨਵੰਬਰ ਤੱਕ ਗਤੀਵਿਧੀਆਂ ਦੀਆਂ ਫਾਈਲਾਂ ਦੀ ਮੰਗ

ਵਧੀਆ ਕਾਰਗੁਜ਼ਾਰੀ ਵਾਲੀਆਂ ਕਲੱਬਾਂ ਨੂੰ ਖੇਡਾਂ ਦਾ ਸਮਾਨ ਤੇ ਵਿੱਤੀ ਸਹਾਇਤਾ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ

ਮੋਗਾ (ਕਮਲ) :- ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲਾਂ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੂਨਦਾਨ, ਪਿੰਡ ਵਿੱਚ ਪੌਦੇ ਲਗਾਉਣ, ਮੈਡੀਕਲ ਕੈਂਪ, ਸਮਾਜ ਸੇਵਾ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਆਧਾਰ ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ਵਿੱਚੋਂ ਗਤੀਵਿਧੀਆਂ ਦੀਆਂ ਫਾਈਲਾਂ ਦੀ ਮੰਗ 15 ਨਵੰਬਰ 2024 ਤੱਕ ਕੀਤੀ ਗਈ ਹੈ। ਯੁਵਕ ਕਲੱਬਾਂ ਵੱਲੋਂ ਇਹ ਫਾਈਲਾਂ ਦਫਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਇਨਡੋਰ ਸਪੋਰਟਸ ਸਟੇਡੀਅਮ, ਨੇੜੇ ਪੀ.ਡਬਲਿਊ.ਡੀ. ਰੈਸਟ ਹਾਊਸ, ਜੀ.ਟੀ. ਰੋਡ ਮੋਗਾ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਯੁਵਕ ਕਲੱਬਾਂ ਵੱਲੋਂ ਆਪਣੀਆਂ ਫਾਈਲਾਂ ਵਿੱਚ ਰਿਪੋਰਟ ਦੇ ਨਾਲ ਕਲੱਬਾਂ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਰਿਪੋਰਟਾਂ ਸਮੇਤ ਫੋਟੋਗ੍ਰਾਫਸ ਨੱਥੀ ਕੀਤੀਆਂ ਜਾਣ ਤਾਂ ਜ਼ੋ ਜ਼ਿਲ੍ਹੇ ਭਰ ਵਿੱਚੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ ਅਤੇ ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਵਿੱਚੋਂ ਯੋਗ ਯੁਵਕ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98554-01443 ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

तीन डेविएट प्रोफेसरों को मिला पेटेंट एआई-संचालित वेयरेबल जो रीयल टाइम में तनाव का पता लगाता और राहत देता है

पेटेंट नंबर: 599238 | दिनांक: 14 अगस्त 2026 | पेटेंट अधिनियम, 1970 के अंतर्गत जालंधर/अरोड़ा: …

Leave a Reply

Your email address will not be published. Required fields are marked *