Breaking News

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ ਬਾਘਾਪੁਰਾਣਾ ਪ੍ਰਸ਼ਾਸਨ ਦੀ ਅਨੋਖੀ ਪਹਿਲ ਕਦਮੀ

ਐਸ.ਡੀ.ਐਮ. ਖੁਦ, ਟੀਮ ਸਮੇਤ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦਾ ਖੇਤਾਂ ਵਿੱਚ ਜਾ ਕੇ ਕਰ ਰਹੇ ਸਨਮਾਨ

ਮੋਗਾ (ਕਮਲ) :- ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੇ ਜਿੱਥੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਤੇ ਪ੍ਰਸ਼ਾਸਨ ਵੱਲੋਂ ਜੁਰਮਾਨੇ ਅਤੇ ਪੁਲਿਸ ਕਾਰਵਾਈ ਵਰਗੇ ਸਖਤ ਕਦਮ ਚੁੱਕੇ ਜਾ ਰਹੇ ਹਨ ਉੱਥੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਫੀਲਡ ਵਿੱਚ ਨਿਯੁਕਤ ਟੀਮਾਂ ਆਪਣੀਆਂ ਗਤੀਵਿਧੀਆਂ ਰਾਹੀਂ ਦਿਨ-ਰਾਤ ਇੱਕ ਕਰ ਰਹੀਆਂ ਹਨ। ਉਕਤ ਦੇ ਨਾਲ-ਨਾਲ ਸਬ ਡਿਵੀਜ਼ਨ ਬਾਘਾ ਪੁਰਾਣਾ ਦੇ ਸਿਵਲ, ਪੁਲਿਸ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਅਤੇ ਐਸ.ਐਸ. ਪੀ ਅਜੈ ਗਾਂਧੀ ਦੀ ਯੋਗ ਅਗਵਾਈ ਹੇਠ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚ ਕੇ ਉਹਨਾਂ ਨੂੰ ਸਨਮਾਨ ਦੇਣ ਦੀ ਮੁਹਿੰਮ ਵੀ ਵਿੱਢੀ ਗਈ ਹੈ। ਉਪਰੋਕਤ ਦੇ ਤਹਿਤ ਐਸ.ਡੀ.ਐਮ. ਬਾਘਾ ਪੁਰਾਣਾ ਸ. ਬੇਅੰਤ ਸਿੰਘ ਸਿੱਧੂ, ਡੀ.ਐਸ.ਪੀ. ਬਾਘਾ ਪੁਰਾਣਾ ਦਲਬੀਰ ਸਿੰਘ ਸਿੱਧੂ, ਬਲਾਕ ਖੇਤੀਬਾੜੀ ਅਫਸਰ ਡਾ. ਨਵਦੀਪ ਸਿੰਘ ਜੌੜਾ, ਨਾਇਬ ਤਹਸੀਲਦਾਰ ਅਮਰਪ੍ਰੀਤ ਸਿੰਘ, ਤਹਿਸੀਲਦਾਰ ਟ੍ਰੇਨਿੰਗ ਪਰਮਿੰਦਰ ਸਿੰਘ ਨੇ ਫੀਲਡ ਵਿੱਚ ਨਿਯੁਕਤ ਸਮੂਹ ਕਲੱਸਟਰ ਅਫਸਰਾਂ ਅਤੇ ਪੈਟਰੋਲਿੰਗ ਟੀਮਾਂ ਨੂੰ ਕਿਸਾਨਾਂ ਨੂੰ ਦੇਣ ਲਈ ਸਰਟੀਫਿਕੇਟ ਅਤੇ ਹਾਰਾਂ ਦੀ ਵੰਡ ਕੀਤੀ। ਸਮੂਹ ਟੀਮ ਵੱਲੋਂ ਪਿੰਡ ਲੰਗਿਆਣਾ ਵਿੱਚ ਪਹੁੰਚ ਕੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੇ ਗਲਾਂ ਵਿੱਚ ਹਾਰ ਪਾ ਕੇ ਉਹਨਾਂ ਨੂੰ ਸਨਮਾਨ ਪੱਤਰਾਂ ਨਾਲ ਸਨਮਾਨਿਤ ਕੀਤਾ ਅਤੇ ਉਨਾਂ ਦਾ ਮਠਿਆਈਆਂ ਨਾਲ ਮੂੰਹ ਵੀ ਮਿੱਠਾ ਕਰਵਾਇਆ ਜੋ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾ ਰਹੇ।

ਇਸ ਮੌਕੇ ਐਸ.ਡੀ.ਐਮ. ਬਾਘਾਪੁਰਾਣਾ ਬੇਅੰਤਰ ਸਿੰਘ ਸਿੱਧੂ ਨੇ ਦੱਸਿਆ ਕਿ ਉਹਨਾਂ ਦੀ ਸਬ ਡਿਵੀਜ਼ਨ ਦੀਆਂ 12 ਟੀਮਾਂ ਰੋਜ਼ਾਨਾ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਅਜਿਹੇ ਕਿਸਾਨਾਂ ਨੂੰ ਸਨਮਾਨਿਤ ਕਰਨਗੀਆਂ ਜੋ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾ ਰਹੇ ਅਤੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਇਸ ਮੌਕੇ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨ ਜਿਨਾਂ ਨੂੰ ਪ੍ਰਸ਼ਾਸਨ ਨੇ ਸਨਮਾਨਿਤ ਕੀਤਾ ਹੈ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਇਹ ਸਨਮਾਨ ਪ੍ਰਾਪਤ ਕਰਕੇ ਵਡਭਾਗੇ ਮਹਿਸੂਸ ਕਰ ਰਹੇ ਹਨ। ਕਿਸਾਨਾਂ ਨੇ ਦੱਸਿਆ ਕਿ ਹੁਣ ਸਾਰੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਧਰਤੀ ਮਾਂ ਦੇ ਸੱਚੇ ਪੁੱਤਰ ਬਣਕੇ ਜੀਵ ਜੰਤੂਆਂ ਦੀ ਰਾਖੀ ਕਰਨੀ ਚਾਹੀਦੀ ਹੈ।

About admin

Check Also

कैम्ब्रिज से राष्ट्रपति भवन तक: बाल दिवस की पूर्व संध्या पर विद्यार्थियों को मिला राष्ट्रपति भवन आने का प्रतिष्ठित निमंत्रण

जालंधर (अरोड़ा) :- एच.आर.भाटिया एजुकेशन सोसाइटी के तत्वावधान में संचालित कैम्ब्रिज इंटरनेशनल स्कूल (को-एड), जालंधर …

Leave a Reply

Your email address will not be published. Required fields are marked *