ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ/ਹਵਾਈ ਫਾਇਰ ਕਰਨ ਤੇ ਪੂਰਨ ਪਾਬੰਦੀ

ਹੁਕਮ 10 ਜਨਵਰੀ 2025 ਤੱਕ ਲਾਗੂ ਰਹਿਣਗੇ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ (ਕਮਲ) :- ਜ਼ਿਲ੍ਹਾ ਮੋਗਾ ਵਿੱਚ ਕਾਫ਼ੀ ਗਿਣਤੀ ਵਿੱਚ ਮੈਰਿਜ ਪੈਲਸ ਚੱਲ ਰਹੇ ਹਨ, ਇਹਨਾਂ ਪੈਲਸਾਂ ਵਿੱਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇੱਕ ਫੈਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਤੇ ਰੋਕ ਲਗਾਉਣੀ ਜਨਹਿੱਤ ਲਈ ਜਰੂਰੀ ਹੈ। ਉਕਤ ਨੂੰ ਧਿਆਨ ਵਿੱਚ ਰੱਖਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਚਾਰੂ ਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (46 ਆਫ 2023) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਮੈਰਿਜ਼ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ 10 ਜਨਵਰੀ, 2025 ਤੱਕ ਲਾਗੂ ਰਹਿਣਗੇ। ਉਹਨਾਂ ਕਿਹਾ ਕਿ ਮੋਗਾ ਵਾਸੀ ਇਹਨਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *