ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਨੇ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕੀਤੀ ਕਾਰਵਾਈ

ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਤਰਸਿੱਕਾ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਜਲੰਧਰ ਜੀ.ਟੀ.ਰੋਡ ਉਪਰ ਪਿੰਡ ਟਾਂਗਰਾ ਅਤੇ ਵਜੀਰ ਭੁੱਲਰ ਵਿਖੇ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਜ਼ਿਲਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਵਜ਼ੀਰ ਭੁੱਲਰ ਵਿਖੇ ਪੈਂਦੀ ਸੰਤ ਇਨਕਲੇਵ ਕਲੋਨੀ ਦੀ ਬੈਕਸਾਈਡ ਤੇ ਵਿਕਸਿਤ ਕੀਤੀ ਜਾ ਰਹੀ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਉਕਤ ਅਣਅਧਿਕਾਰਿਤ ਕਲੋਨੀ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਮੌਕੇ ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ, ਜਿਸ ਦੇ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਤੋ ਇਲਾਵਾ ਟਾਂਗਰਾ ਵਿਖੇ ਵਿਕਸਿਤ ਕੀਤੀ ਜਾ ਰਹੀ ਅਣਅਧਿਕਾਰਿਤ ਕਲੋਨੀ ਨੂੰ ਪਹਿਲਾਂ ਵੀ ਢਾਹਿਆ ਗਿਆ ਸੀ ਪਰ ਕਲੋਨੀਕਾਰ ਵੱਲੋਂ ਕਲੋਨੀ ਵਿੱਚ ਦੁਬਾਰਾ ਵਿਕਾਸ ਦੇ ਕੰਮ ਸ਼ੁਰੂ ਕਰ ਲਏ ਸਨ, ਜਿਸ ਕਰਕੇ ਹੁਣ ਨਵੇਂ ਕੀਤੇ ਵਿਕਾਸ ਕਾਰਜਾਂ ਨੂੰ ਮੁੜ ਢਾਹ ਦਿੱਤਾ ਗਿਆ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ ਅਧੀਨ 3 ਤੋਂ 7 ਸਾਲ ਦੀ ਕੈਦ ਅਤੇ 2 ਤੋਂ 5 ਲੱਖ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ, ਜਿਸ ਤਹਿਤ ਕੁੱਲ 13 ਕਲੋਨਾਈਜਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੁੱਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਅੰਮ੍ਰਿਤਸਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਦਾ ਮੌਕਾ ਚੈਕ ਕਰਦੇ ਹੋਏ ਪਾਪਰਾ ਐਕਟ-1995 ਤਹਿਤ ਨੋਟਿਸ ਜਾਰੀ ਕਰਦਿਆਂ ਕਲੋਨੀਆਂ ਦਾ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ। ਜਿਲ੍ਹਾ ਟਾਉਨ ਪਲਾਨਰ (ਰੈਗੂਲੇਟਰੀ) ਵੱਲੋਂ ਆਮ ਜਨਤਾ ਨੂੰ ਸੁਚੇਤ ਕਰਨ ਲਈ ਇਹਨਾਂ ਅਣ-ਅਧਿਕਾਰਤ ਕਲੋਨੀਆਂ ਵਿੱਚ ਪਲਾਟਾਂ ਦੀ ਖਰੀਦ ਨਾ ਕਰਨ ਸਬੰਧੀ ਬੋਰਡ ਵੀ ਲਗਾਏ ਗਏ। ਜਿਲ੍ਹਾ ਟਾਉਨ ਪਲੈਨਰ (ਰੈਗੂਲੇਟਰੀ), ਅੰਮ੍ਰਿਤਸਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *