Wednesday , 11 December 2024

ਹਾਫ ਮੈਰਾਥਨ ਦੌੜ ਕਾਰਨ ਅਟਾਰੀ ਤੋਂ ਅੰਮ੍ਰਿਤਸਰ ਆਉਣ ਵਾਲੀ ਸੜਕ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਰਹੇਗੀ ਬੰਦ-ਸਹਾਇਕ ਕਮਿਸ਼ਨਰ

5,10 ਅਤੇ 21 ਕਿਲੋਮੀਟਰ ਦੀ ਹੋਵੇਗੀ ਦੌੜ
ਹਾਫ ਮੈਰਾਥਨ ਵਿੱਚ ਸਪੈਸ਼ਲ ਬੱਚੇ ਵੀ ਲੈਣਗੇ ਭਾਗ
ਹਾਫ ਮੈਰਾਥਨ ਦੀ ਦੌੜ ਸਬੰਧੀ ਤਿਆਰੀਆਂ ਦਾ ਲਿਆ ਜਾਇਜਾ

ਅੰਮ੍ਰਿਤਸਰ (ਪ੍ਰਦੀਪ) :- ਭਾਰਤੀ ਫੌਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਨਵੰਬਰ 2024 ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹਾਫ ਮੈਰਾਥਨ ਦੌੜ ਦਾ ਕਰਵਾਈ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਸਹਾਇਕ ਕਮਿਸ਼ਨਰ ਗੁਰਸਿਮਰਨ ਕੌਰ ਨੇ ਦੱਸਿਆ ਕਿ ਹਾਫ ਮੈਰਾਥਨ ਦੌੜ ਕਾਰਨ ਅਟਾਰੀ ਤੋਂ ਅੰਮ੍ਰਿਤਸਰ ਆਉਣ ਵਾਲੀ ਸੜਕ 24 ਨਵੰਬਰ ਨੂੰ ਸਵੇਰ 6 ਵਜੇ ਤੋਂ ਬਾ:ਦੁ: 12 ਵਜੇ ਤੱਕ ਬੰਦ ਰਹੇਗੀ ਅਤੇ ਅੰਮ੍ਰਿਤਸਰ ਤੋਂ ਅਟਾਰੀ ਜਾਣ ਵਾਲੀ ਸੜਕ ਤੇ ਆਵਾਜਾਈ ਆਮ ਵਾਂਗ ਰਹੇਗੀ। ਉਨ੍ਹਾਂ ਦੱਸਿਆ ਕਿ ਇਹ ਹਾਫ ਮੈਰਾਥਨ ਤਿੰਨ ਕੈਟਾਗਰੀਆਂ 5, 10 ਅਤੇ 21 ਕਿਲੋਮੀਟਰ ਦੀ ਹੋਵੇਗੀ ਅਤੇ ਜੇਤੂ ਉਮੀਦਾਵਾਰਾਂ ਨੂੰ ਇਨਾਮ ਵੀ ਦਿੱਤੇ ਜਾਣਗੇ। ਇਸ ਸਬੰਧੀ ਆਰਮੀ ਅਧਿਕਾਰੀਆਂ ਅਤੇ ਪ੍ਰਸਾਸਨਿਕ ਅਧਾਕਰੀਆਂ ਨਾਲ ਹਾਫ ਮੈਰਾਥਨ ਦੌੜ ਦੀਆਂ ਤਿਆਰੀਆਂ ਦਾ ਜਾਇਜਾ ਲੈਦੇ ਹੋਏ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਇਸ ਮੈਰਾਥਨ ਦੌੜ ਦੇ ਰਸਤੇ ਵਿੱਚ ਐਬੂਲੈਂਸ ਡਾਕਟਰੀ ਟੀਮਾਂ ਅਤੇ ਸਾਫ ਸਫਾਈ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਈਵੈਂਟ ਦਾ ਉਦੇਸ਼ ਸਿਵਲ ਪ੍ਰਸ਼ਾਸਨ ਅਤੇ ਸਮਾਜ ਨਾਲ ਫੌਜ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ ਅਤੇ ਵਿਰਾਸਤੀ ਸ਼ਹਿਰ ਅੰਮ੍ਰਿਤਸਰ ਦੀ ਸੁਰੱਖਿਆ ਵਿੱਚ ਭਾਰਤੀ ਫੌਜ ਦੀ 1965 ਅਤੇ 1971 ਦੀ ਭਾਰਤ-ਪਾਕਿ ਜੰਗ ਵਿੱਚ ਇਸਦੇ ਮਹੱਤਵਪੂਰਨ ਰੋਲ ਨੂੰ ਦਰਸਾਉਣਾ ਹੈ। ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਹਾਫ ਮੈਰਾਥਨ ਸੀ:ਪੀ 7 ਗੇਟ ਤੋਂ ਸ਼ੁਰੂ ਹੋ ਕੇ ਇੰਡੀਆ ਗੇਟ ਤੋਂ ਯੂ ਟਰਨ ਲੈਂਦੀ ਹੋਈ ਵਾਹਗਾ ਬਾਰਡਰ ਤੱਕ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਵਿੱਚ ਪਹਿਲ ਸਕੂਲ, ਪਿੰਗਲਵਾੜਾ ਸਕੂਲ ਅਤੇ ਰੈਡ ਕਰਾਸ ਸਕੂਲ ਦੇ ਸਪੈਸ਼ਲ ਬੱਚੇ ਵੀ ਭਾਗ ਲੈਣਗੇ ਅਤੇ ਇਨ੍ਹਾਂ ਦੀ ਇਕ ਕਿਲੋਮੀਟਰ ਦੀ ਹਾਫ ਮੈਰਾਥਨ ਦੌੜ ਹੋਵੇਗੀ। ਉਨ੍ਹਾਂ ਦੱਸਿਆ ਕਿ ਹਾਫ ਮੈਰਾਥਨ ਵਿੱਚ ਭਾਗ ਲੈਣ ਵਾਲੇ ਲੋਕਾਂ ਦੀਆਂ ਗੱਡੀਆਂ ਸੀ:ਪੀ 8 ਗੇਟ ਵਿਖੇ ਪਾਰਕ ਹੋਣਗੀਆਂ। ਮੇਜਰ ਅਕਸ਼ਤ ਜੋਸ਼ੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਫ ਮੈਰਾਥਨ ਦੌੜ ਵਿੱਚ ਜਿੰਨਾਂ ਵੱਲੋਂ ਰਜਿਸਟਰੇਸ਼ਨ ਕਰਵਾਈ ਗਈ ਹੈ। ਉਹ 23 ਨਵੰਬਰ ਨੂੰ ਸੀ:ਪੀ 7 ਗੇਟ ਤੋਂ ਆਪਣੀ ਟੀ ਸ਼ਰਟ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌੜ ਵਿੱਚ ਪਹਿਲ, ਦੂਜੇ ਤੇ ਤੀਜੇ ਨੰਬਰ ਤੇ ਆਉਣ ਵਾਲੇ ਜੇਤੂਆਂ ਨੂੰ ਇਨਾਮ ਵੀ ਦਿੱਤੇ ਜਾਣਗੇ ਅਤੇ ਇਹ ਹਾਫ ਮੈਰਾਥਨ ਸਵੇਰੇ 7 ਵਜੇ ਸ਼ੁਰੂ ਹੋਵੇਗੀ। ਇਸ ਮੌਕੇ ਜਿਲ੍ਹਾ ਸਮਾਜਿਕ ਭਲਾਈ ਅਫਸਰ ਪਲਵ ਸ੍ਰੇਸ਼ਟਾ, ਸਕੱਤਰ ਰੈਡ ਕਰਾਸ ਸੈਮਸਨ ਮਸੀਹ, ਜਿਲ੍ਹਾ ਸਿਹਤ ਅਫਸਰ ਡਾ: ਜਸਪਾਲ ਸਿੰਘ, ਡੀ:ਐਸ:ਪੀ ਬਲਜੀਤ ਸਿੰਘ, ਨੋਡਲ ਅਫਸਰ ਧਰਮਿੰਦਰ ਸਿੰਘ, ਜਿਲ੍ਹਾ ਖੇਡ ਦਫਤਰ ਤੋਂ ਕੋਚ ਇੰਦਰਬੀਰ ਸਿੰਘ, ਨਹਿਰੂ ਯੁਵਾ ਕੇਂਦਰ ਤੋਂ ਰੋਹਿਤ ਕੁਮਾਰ, ਸ੍ਰੀ ਆਸ਼ੂ ਵਿਸ਼ਾਲ, ਐਸ:ਡੀ:ਓ ਜਗਦੀਸ਼ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।

Check Also

सीपीआई (एम) पंजाब राज्य कमेटी का दो दिवसीय 24वां राज्य सम्मेलन सफलतापूर्वक संपन्न हुआ

कॉमरेड सुखविंदर सिंह सेखों को सर्वसम्मति से लगातार तीसरी बार सीपीआई (एम) के राज्य सचिव …

Leave a Reply

Your email address will not be published. Required fields are marked *