ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਹਤ ਵਿਭਾਗ ਵਲੋਂ ਨੈਸ਼ਨਲ ਡੀ-ਵਾਰਮਿੰਗ ਡੇ ਸਬੰਧੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਸਰਕਾਰੀ ਕਨਿੰਆਂ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਜੀ ਵਿਖੇ ਸਕੂਲ ਦੀਆਂ ਬੱਚੀਆਂ ਨੂੰ ਐਲਬੇਂਡਾਜੋਲ ਦੀ ਗੋਲੀ ਖੁਆ ਕੇ ਕੀਤੀ ਗਈ। ਇਸ ਅਵਸਰ ਤੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਜੀ ਨੇ ਕਿਹਾ ਕਿ ਬੱਚਿਆਂ ਦੇ ਪੇਟ ਵਿਚ ਕੀੜੇ ਆਮ ਰੋਗ ਹੈ, ਪਰ ਜੇਕਰ ਇਸ ਦਾ ਸਮੇ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਹੋਰ ਕਈ ਬੀਮਾਰੀਆ ਦਾ ਰੂਪ ਲੈ ਸਕਦਾ ਹੈ, ਜਿਵੇਂ ਕਿ ਅਨੀਮੀਆਂ, ਕੁਪੋਸ਼ਨ, ਕਮਜੋਰੀ, ਸ਼ਰੀਰਕ ਅਤੇ ਮਾਨਸਿਕ ਵਿਕਾਸ ਵਿਚ ਕਮੀਂ ਆਦਿ। ਇਸ ਲਈ ਅੱਜ ਦੇ ਦਿਨ ਪੂਰੇ ਭਾਰਤ ਭਰ ਵਿਚ ਇਹ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਜਿਲਾ ਅੰਮ੍ਰਿਤਸਰ ਵਿਚ ਵੀ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ਼ਾਂ ਦੇ ਬੱਚਿਆਂ ਤੋਂ ਇਲਾਵਾ ਘਰਾਂ ਵਿਚ ਵੀ ਪੈਰਾਮੈਡੀਕਲ ਸਟਾਫ ਵਲੋਂ ਲਬੇਂਡਾਜੋਲ ਦੀ ਗੋਲੀ ਖੁਆਈ ਜਾ ਰਹੀ ਹੈ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦਾ ਪੂਰਾ ਲਾਭ ਲੈਣ ਅਤੇ ਆਪਣੇ 1 ਤੋਂ ਲੈਕੇ 19 ਸਾਲਾਂ ਤੱਕ ਦੇ ਸਾਰੇ ਬੱਚਿਆਾਂ ਨੂੰ ਅੇਲਬੇਂਡੲਾਜੋਲ ਦੀ ਗੋਲੀ ਜਰਰੂ੍ਰ ਖੁਆਉਣ ਅਤੇ ਜਿਹੜੇ ਬੱਚੇ ਅੱਜ ਰਹਿ ਜਾਣਗੇ ਉਨਾ ਨੂੰ ਮੋਪ ਅੱਪ ਦਿਵਸ 5 ਦਸੰਬਰ 2024 ਨੂੰ ਐਲਬੇਂਡਾਜੋਲ ਦੀਆਂ ਗੋਲੀਆਂ ਖੁਆਈਆਂ ਜਾਣਗੀਆਂ। ਜਿਲਾ੍ਹ ਟੀਕਾਕਰਣ ਅਫਸਰ ਡਾ ਭਾਰਤੀ ਧਵਨ ਨੇ ਇਸ ਅਵਸਰ ਤੇ ਸੰਬੋਧਨ ਕਰਦਿਆਂ ਕਿਹਾ ਕਿ ਜਿਲਾ੍ਹ ਪ੍ਰਸ਼ਾਸਣ ਵਲੋਂ “ਨੈਸ਼ਨਲ ਡੀ ਵਾਰਮਿੰਗ ਡੇਅ” ਦੀ ਕਾਮਯਾਬੀ ਲਈ ਇਕ ਦਿਨ ਪਹਿਲਾਂ ਹੀ ਜਿਲਾ੍ ਟਾਸਕ ਫੋਰਸ ਦੀ ਮੀਟਿੰਗ ਕਰਕੇ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਸਨ ਅਤੇ ਜਿਲ੍ਹਾ ਅੰਮ੍ਰਿਤਸਰ ਦੇ 1306 ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾ ਵਿੱਚ ਲਗਭਗ 2,26,000 ਬੱਚੇ 885 ਪ੍ਰਾਈਵੇਟ ਸਕੂਲਾ ਵਿਚ ਲਗਭਗ 3,18000 ਬਚੇ ਅਤੇ 1851 ਆਂਗਨਵਾੜੀ ਸੈਟਰਾਂ ਵਿੱਚ ਲਗਭਗ 1,70,000 ਬੱਚਿਆਂ ਨੂੰ ਕਵਰ ਕੀਤਾ ਜਾਵੇਗਾ।ਇਸਤੋਂ ਇਲਾਵਾ ਉਹਨਾਂ ਨੇ “ਨੈਸ਼ਨਲ ਡੀ ਵਾਰਮਿੰਗ ਡੇਅ” ਦੀ ਮੱਹਤਤਾ ਬਾਰੇ ਬੜੇ ਹੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਤੇ ਸਕੂਲ ਹੈਲਥ ਮੈਡੀਕਲ ਅਫਸਰ ਡਾ ਸੁਨੀਤ ਗੁਰਮ ਗੁਪਤਾ ਨੇ ਕਿਹਾ ਸਾਨੂੰ ਸਿਹਤਮੰਦ ਆਦਤਾਂ ਅਤੇ ਪੌਸ਼ਟਿਕ ਆਹਾਰ ਵੱਲ ਵਧੇਰੇ ਧਿਆਨ ਦੇਣਾਂ ਚਾਹੀਦਾ ਹੈ ਅਤੇ ਬਾਜਾਰੀ ਚੀਜਾਂ ਦੀ ਬਜਾਏ ਘਰ ਵਿਚ ਬਣੇ ਸਾਫ-ਸੁਥਰੇ ਪੌਸ਼ਟਿਕ ਭੋਜਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ ਨੇ ਇਸ ਅਵਸਰ ਤੇ ਕਿਹਾ ਕਿ ਸਾਨੂੰ ਖਾਣਾ ਖਾਣ ਤੋ ਪਹਿਲਾ ਤੇ ਪਾਖਾਨਾ ਜਾਣ ਤੋ ਬਾਦ ਹੱਥ ਜਰੁਰ ਧੋਣੇ ਚਾਹੀਦੇ ਹਨ ਅਤੇ ਸ਼ਰੀਰਕ ਸਾਫ ਸਫਾਈ ਦਾ ਧਿਆਨ ਰੱਖਣਾਂ ਚਾਹੀਦਾ ਹੈ। ਇਸ ਮੌਕੇ ਪਿੰਸੀਪਲ ਮੈਡਮ ਸੋਨੀਆ ਰੰਧਾਵਾ, ਵਾਈਸ ਪ੍ਰਿੰਸੀਪਲ ਸ੍ਰ ਰਾਮ ਸਰੂਪ ਸਿੰਘ, ਮੈਡਮ ਰੇਨੂ ਕਪੂਰ, ਸਕੂਲ ਹੈਲਥ ਟੀਮ ਡਾ ਅੰਜੂ , ਡਾ ਪਰਵੀਨ ਭਾਟੀਆ, ਲਵਪ੍ਰੀਤ ਸਿੰਘ, ਕੇਵਲ ਸਿੰਘ, ਰਸ਼ਪਾਲ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।
