Wednesday , 4 December 2024

ਮੋਗਾ ਪੁਲਿਸ ਨੇ ਗੁੰਮ ਹੋਏ 60 ਮੋਬਾਇਲ ਫੋਨ ਕੀਤੇ ਬ੍ਰਾਮਦ

ਐਸ.ਐਸ.ਪੀ. ਅਜੈ ਗਾਂਧੀ ਨੇ ਅਸਲ ਮਾਲਕਾਂ ਨੂੰ ਸੌਂਪੇ ਫੋਨ
ਸ਼ੱਕੀ, ਅਣਜਾਣ ਵਿਅਕਤੀ ਜਾਂ ਬਿਨਾਂ ਦਸਤਾਵੇਜਾਂ ਤੋਂ ਫੋਨ ਦੀ ਨਾ ਕੀਤੀ ਜਾਵੇ ਖਰੀਦ-ਐਸ.ਐਸ.ਪੀ.

ਮੋਗਾ (ਕਮਲ) :- ਪੰਜਾਬ ਸਰਕਾਰ ਤੇ ਡੀ.ਜੀ.ਪੀ ਪੰਜਾਬ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਮੋਗਾ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਪੁਲਿਸ ਸੇਵਾਵਾਂ ਪਾਰਦਰਸ਼ੀ ਤੇ ਬਿਨ੍ਹਾਂ ਭੇਦਭਾਵ ਦੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਅਜੈ ਗਾਂਧੀ ਨੇ ਦੱਸਿਆ ਪਿਛਲੇ ਕੁਝ ਸਮੇਂ ਤੋਂ ਆਮ ਜਨਤਾ ਵੱਲੋਂ ਸੀ.ਈ.ਆਈ.ਆਰ ਪੋਰਟਲ ਤੇ ਆਪਣੇ ਮੋਬਾਇਲ ਫੋਨਾਂ ਸਬੰਧੀ ਆਨਲਾਇਨ ਦਰਖਾਸਤਾਂ ਅਪਲੋਡ ਕੀਤੀਆਂ ਗਈਆਂ ਸਨ। ਇਹਨਾ ਦਰਖਾਸਤਾਂ ਤੇ ਕਾਰਵਾਈ ਕਰਦੇ ਹੋਏ ਮੋਗਾ ਪੁਲਿਸ ਵੱਲੋ ਗੁੰਮ ਹੋਏ ਮਿਤੀ 01/10/24 ਤੋ ਹੁਣ ਤੱਕ, ਸਿਰਫ 02 ਮਹੀਨਿਆਂ ਵਿੱਚ 60 ਮੋਬਾਇਲ ਫੋਨਾਂ ਦੀ ਜਾਣਕਾਰੀ ਮਿਲਣ ਤੇ ਇਹਨਾਂ ਫੋਨਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਪੰਜਾਬ ਤੋਂ ਬਾਹਰ ਤੋਂ ਵੀ ਵਾਪਸ ਲਿਆਂਦਾ ਗਿਆ। ਐਸ.ਐਸ.ਪੀ. ਮੋਗਾ ਵੱਲੋਂ ਖੁਦ ਅੱਜ ਇਹਨਾਂ ਗੁੰਮ ਹੋਏ ਮੋਬਾਇਲਾਂ ਦੇ ਅਸਲ ਵਾਰਸਾਂ ਨੂੰ ਬੁਲਾ ਕੇ ਇਹ ਮੋਬਾਇਲ ਫੋਨ ਵਾਪਿਸ ਕੀਤੇ ਗਏ ਹਨ। ਸੀਨੀਅਰ ਕਪਤਾਨ ਪੁਲਿਸ ਅਜੈ ਗਾਂਧੀ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਕਿਸੇ ਪਾਸੋਂ ਮੋਬਾਇਲ ਫੋਨ ਖਰੀਦ ਕਰਨ ਤੋ ਪਹਿਲਾਂ ਉਸਦੀ ਪੂਰੀ ਜਾਣਕਾਰੀ ਹਾਸਿਲ ਕਰ ਲੈਣੀ ਚਾਹੀਦੀ ਹੈ ਅਤੇ ਕਿਸੇ ਸ਼ੱਕੀ ਜਾਂ ਅਣਜਾਣ ਵਿਅਕਤੀ ਪਾਸੋਂ ਕਿਸੇ ਦਸਤਾਵੇਜ ਤੋ ਬਿਨ੍ਹਾਂ ਮੋਬਾਇਲ ਫੋਨ ਦੀ ਖਰੀਦ ਨਹੀਂ ਕਰਨੀ ਚਾਹੀਦੀ। ਜੇਕਰ ਕਿਤੇ ਵੀ ਕਿਸੇ ਨੂੰ ਲਵਾਰਿਸ ਪਿਆ ਫੋਨ ਮਿਲਦਾ ਹੈ ਤਾਂ ਇਸ ਮੋਬਾਇਲ ਫੋਨ ਨੂੰ ਉਸਦੇ ਅਸਲ ਮਾਲਕ ਜਾਂ ਤੁਹਾਡੇ ਨਜਦੀਕ ਪੈਂਦੇ ਪੁਲਿਸ ਸਟੇਸ਼ਨ ਵਿੱਚ ਜਮ੍ਹਾਂ ਕਰਵਾਇਆ ਜਾਵੇ, ਤਾਂ ਜੋ ਇਸ ਦੀ ਕਿਸੇ ਕਿਸਮ ਦੀ ਦੁਰਵਰਤੋਂ ਨਾ ਹੋ ਸਕੇ। ਮੋਬਾਇਲ ਫੋਨਾਂ ਵਿਚ ਮੌਜੂਦ ਜਰੂਰੀ ਡਾਟੇ ਦੀ ਸੁਰੱਖਿਆ ਲਈ ਸਿਕਉਰਿਟੀ ਲਾਕ ਜਰੂਰ ਲਗਾ ਕੇ ਰੱਖਣਾ ਚਾਹੀਦਾ ਹੈ ਅਤੇ ਕਿਸੇ ਵੀ ਅਣਜਾਣ ਵਿਅਕਤੀ ਨਾਲ ਕਿਸੇ ਵੀ ਤਰ੍ਹਾਂ ਦਾ ਓ.ਟੀ.ਪੀ. ਸਾਂਝਾ ਨਹੀਂ ਕਰਨਾ ਚਾਹੀਦਾ। ਇਸ ਤੋ ਇਲਾਵਾ ਸੀ.ਈ.ਆਈ.ਆਰ ਪੋਰਟਲ ਸਬੰਧੀ ਹੋਰ ਲੋਕਾਂ ਨੂੰ ਵੀ ਜਾਕਰੂਕ ਕੀਤਾ ਜਾਵੇ ਤਾਂ ਜੋ ਉਸਦਾ ਫੋਨ ਲੱਭਣ ਵਿੱਚ ਅਸਾਨੀ ਹੋ ਸਕੇ।

Check Also

भारत-मलेशिया संयुक्त सैन्य अभ्यास हरिमाऊ शक्ति मलेशिया के बेंटोंग कैंप में शुरू हुआ

जालंधर/दिल्ली (ब्यूरो) :- भारत-मलेशिया संयुक्त सैन्य अभ्यास हरिमाऊ शक्ति का चौथा संस्करण आज मलेशिया के …

Leave a Reply

Your email address will not be published. Required fields are marked *