ਮੋਗਾ (ਕਮਲ) :- ਅੰਤਰਰਾਸ਼ਟਰੀ ਭੂਮੀ ਸਿਹਤ ਦਿਵਸ ਦੇ ਮੌਕੇ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਪਿੰਡਾਂ ਵਿੱਚ ਭੂਮੀ ਸਿਹਤ ਦਿਵਸ ਮਨਾਇਆ ਗਿਆ।ਇਸ ਅਧੀਨ ਡਾ. ਸੁਖਰਾਜ ਕੌਰ ਦਿਓਲ ਖੇਤੀਬਾੜੀ ਅਫਸਰ ਮੋਗਾ, ਡਾ. ਬਲਜਿੰਦਰ ਸਿੰਘ ਸਿੰਘ ਏ.ਪੀ.ਪੀ.ਓ ਅਤੇ ਭੌਂ ਪਰਖ ਲੈਬ ਮੋਗਾ ਤੋਂ ਡਾ. ਗਗਨਦੀਪ ਕੌਰ, ਖੇਤੀਬਾੜੀ ਵਿਕਾਸ ਅਫਸਰ ਵੱਲੋਂ ਪਿੰਡ ਖੋਸਾ ਪਾਂਡੋ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਬੱਚਿਆਂ ਨੂੰ ਭੌਂ ਪਰਖ ਅਤੇ ਮਿੱਟੀ ਦੀ ਸਿਹਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਮਿੱਟੀ ਦੀ ਸਿਹਤ ਅਤੇ ਪਰਖ ਸਬੰਧੀ Quiz ਮੁਕਾਬਲਾ ਵੀ ਕਰਵਾਇਆ ਗਿਆ। ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ।ਵਿਦਿਆਰਥੀਆਂ ਨੂੰ ਮਿੱਟੀ ਦੇ ਸੈਂਪਲ ਲੈਣ ਦਾ ਤਰੀਕਾ ਵਿਸਥਾਰਪੂਰਵਕ ਸਿਖਾਇਆ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਹੁੰ ਚੁਕਾਈ ਗਈ ਕਿ ਉਹ ਮਿੱਟੀ ਦੀ ਮਹੱਤਤਾ ਬਾਰੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕਰਨਗੇ। ਇਸ ਦਿਵਸ ਨੂੰ ਮਨਾਉਣ ਵਿੱਚ ਸਕੂਲ ਦੇ ਪ੍ਰਿੰਸੀਪਲ ਡਾ. ਗੁਰਜੀਤ ਕੌਰ ਹੁੰਦਲ, ਡਾ.ਜਸਕਰਨ ਸਿੰਘ, ਗਣਿਤ ਮਾਸਟਰ ਅਤੇ ਸਤਬੀਰ ਕੌਰ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ।