ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ

ਦਾਖ਼ਲਾ ਇਮਤਿਹਾਨ 12 ਜਨਵਰੀ ਨੂੰ, ਵੱਧ ਤੋਂ ਵੱਧ ਯੋਗ ਪ੍ਰਾਰਥੀ ਲੈਣ ਮੌਕੇ ਦਾ ਲਾਹਾ-ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਮੋਗਾ (ਕਮਲ) :- ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ ਐਨ.ਡੀ.ਏ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਂਦੀ ਹੈ। ਇਸ ਸੰਸਥਾ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਚਾਹਵਾਨ ਵਿਦਿਆਰਥੀ http://recruitment-portal.in ਪੋਰਟਲ ’ਤੇ ਜਾ ਕੇ 22 ਦਸੰਬਰ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਜਾਣਕਾਰੀ ਸਾਂਝੀ ਕਰਦਿਆਂ ਡਿੰਪਲ ਥਾਪਰ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੋਗਾ ਨੇ ਦੱਸਿਆ ਕਿ ਇਸ ਕੋਰਸ ਲਈ ਦਾਖ਼ਲਾ ਇਮਤਿਹਾਨ 12 ਜਨਵਰੀ 2025 ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ ਐਨ.ਡੀ.ਏ. ਵਿੱਚ ਜਾਣ ਦੇ ਚਾਹਵਾਨ 10ਵੀਂ ਜਮਾਤ ਦੇ ਵਿਦਿਆਰਥੀ ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਨਵੇਂ ਕੋਰਸ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਇਸ ਸਮੇਂ 11ਵੀਂ ਜਮਾਤ ’ਚ ਪੜ੍ਹਦੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ, ਪਰ ਉਨ੍ਹਾਂ ਨੂੰ ਉਮਰ ਸਬੰਧੀ ਮਾਪਦੰਡਾਂ ਨੂੰ ਪੂਰਾ ਕਰਨ ਉਪਰੰਤ ਹੀ 11ਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਯੋਗਤਾ ਦੇ ਮਾਪਦੰਡ ਸੰਸਥਾ ਦੀ ਵੈੱਬਸਾਈਟ https://afpipunjab.org ਉੱਤੇ ਉਪਲਬਧ ਹਨ। ਇਸ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ ਹੁਣ ਤੱਕ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ। ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਨਤੀਜੇ ਪੂਰੇ ਦੇਸ਼ ’ਚੋਂ ਸਭ ਤੋਂ ਸ਼ਾਨਦਾਰ ਰਹੇ ਹਨ ਅਤੇ ਸੰਸਥਾ ਦੇ ਕੈਡਿਟਾਂ ਨੇ ਦੇਸ਼ ਭਰ ਵਿੱਚ ਪੰਜਾਬ ਦਾ ਨਾਂ ਉੱਚਾ ਕੀਤਾ ਹੈ। ਉਨ੍ਹਾਂ ਨੇ ਰੱਖਿਆ ਅਧਿਕਾਰੀ ਬਣਨ ਦੇ ਇੱਛੁਕ ਵਿਦਿਆਰਥੀਆਂ ਨੂੰ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਨਵੇਂ ਕੋਰਸ ਲਈ ਅਪਲਾਈ ਕਰਨ ਵਾਸਤੇ ਪ੍ਰੇਰਿਆ।

Check Also

ਸਾਲਾਨਾ ਕਰਜ਼ਾ ਯੋਜਨਾ ਦੇ ਟੀਚੇ ਹਰ ਹਾਲ ਪੂਰੇ ਕੀਤੇ ਜਾਣ – ਵਧੀਕ ਡਿਪਟੀ ਕਮਿਸ਼ਨਰ (ਜ)

ਸਰਕਾਰੀ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਦਿਵਾਉਣ ਲਈ ਯਤਨ ਕਰਨੇ ਚਾਹੀਦੇ …

Leave a Reply

Your email address will not be published. Required fields are marked *