ਸਾਈਬਰ ਕ੍ਰਾਈਮ ਦੀਆਂ ਠੱਗੀਆਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਕੀਤਾ ਜਾਗਰੂਕ
ਮੋਗਾ (ਕਮਲ) :- ਸੀਨੀਅਰ ਕਪਤਾਨ ਪੁਲਿਸ ਮੋਗਾ ਅਜੈ ਗਾਂਧੀ ਦੇ ਦਿਸ਼ਾ-ਨਿਰਦੇਸ਼ ਹੇਠ ਅਤੇ ਜੋਰਾ ਸਿੰਘ ਕਾਗੜਾ ਡੀ.ਐੱਸ.ਪੀ ਟ੍ਰੈਫਿਕ ਮੋਗਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਤੋਂ ਕਿਰਨ ਜੋਤੀ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਰਣਧੀਰ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਇਸ ਕੈਂਪ ਵਿੱਚ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ, ਕੇਵਲ ਸਿੰਘ ਨੇ ਸਾਰਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ, ਇਹਨਾਂ ਦੇ ਮਾੜੇ ਪ੍ਰਭਾਵਾਂ ਸਬੰਧੀ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਮੋਬਾਇਲ ਨੰਬਰ 7527000165 ਉੱਪਰ ਦੇਣ ਲਈ ਜਾਗਰੂਕ ਕੀਤਾ। ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਸਬੰਧੀ ਜਾਗਰੂਕ ਕੀਤਾ ਗਿਆ। ਉਹਨਾਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਵਹੀਕਲਾਂ ਦੇ ਦਸਤਾਵੇਜ ਪੂਰੇ ਰੱਖਣ, ਫਰਿਸ਼ਤੇ-2024 ਸਕੀਮ ਸਬੰਧੀ ਅਤੇ 112 ਸਹਾਇਤਾ ਨੰਬਰ ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਤਨਾਮ ਸਿੰਘ ਪੀ.ਐਲ.ਵੀ., ਸਕੂਲ ਇੰਚਾਰਜ ਕਵਿਤਾ, ਕਿਰਨ ਬਾਲਾ, ਪਰਮਿੰਦਰਪਾਲ ਸਿੰਘ, ਵਿਨੋਦ ਕੁਮਾਰ, ਰਣਜੀਤ ਸਿੰਘ, ਨਰਿੰਦਰਜੀਤ ਸਿੰਘ ਅਤੇ ਸਨੇਹਾ ਕੇਸਰੀ ਅਧਿਆਪਕ ਹਾਜਰ ਸਨ ।