ਸਾਲਾਨਾ ਕਰਜ਼ਾ ਯੋਜਨਾ ਦੇ ਟੀਚੇ ਹਰ ਹਾਲ ਪੂਰੇ ਕੀਤੇ ਜਾਣ – ਵਧੀਕ ਡਿਪਟੀ ਕਮਿਸ਼ਨਰ (ਜ)

ਸਰਕਾਰੀ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਦਿਵਾਉਣ ਲਈ ਯਤਨ ਕਰਨੇ ਚਾਹੀਦੇ ਹਨ – ਚਾਰੂਮਿਤਾ
ਜ਼ਿਲ੍ਹਾ ਪੱਧਰੀ ਰਿਵਿਊ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ

ਮੋਗਾ (ਕਮਲ) :- ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਨੇ ਕਿਹਾ ਹੈ ਕਿ ਜੋ ਸਾਲਾਨਾ ਕਰਜ਼ਾ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ ਉਹ ਕਿਸੇ ਵੀ ਜ਼ਿਲ੍ਹੇ ਦੇ ਆਰਥਿਕ ਅਤੇ ਹੋਰ ਪੱਖਾਂ ਦੇ ਸੰਦਰਭ ਵਿੱਚ ਹੀ ਬਣਾਈਆਂ ਜਾਂਦੀਆਂ ਹਨ। ਇਸ ਲਈ ਉਹਨਾਂ ਜ਼ਿਲ੍ਹਾ ਮੋਗਾ ਵਿੱਚ ਕੰਮ ਕਰ ਰਹੀਆਂ ਬੈਂਕਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਇਸ ਯੋਜਨਾ ਦੇ ਸਾਲਾਨਾ ਟੀਚੇ ਨੂੰ ਪ੍ਰਾਪਤ ਕਰਨਾ ਹਰੇਕ ਬੈਂਕ ਦਾ ਫਰਜ਼ ਬਣਦਾ ਹੈ। ਉਹ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਰਿਵਿਊ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰ ਰਹੇ ਸਨ। ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਬੈਂਕਾਂ ਨੂੰ ਖੇਤੀਬਾੜੀ ਖੇਤਰ ਅਤੇ ਹੋਰ ਤਰਜੀਹੀ ਖੇਤਰਾਂ ਦੇ ਟੀਚੇ ਹਰ ਹਾਲ ਵਿੱਚ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਦੱਸਣਯੋਗ ਹੈ ਇਸ ਤਿਮਾਹੀ ਦੌਰਾਨ ਤਰਜੀਹੀ ਖੇਤਰ ਵਿੱਚ 96 ਫੀਸਦੀ, ਖੇਤੀਬਾੜੀ ਖੇਤਰ ਵਿੱਚ 124 ਫੀਸਦੀ ਅਤੇ ਐੱਮ ਐੱਸ ਐੱਮ ਈ ਖੇਤਰ ਵਿੱਚ 37 ਫੀਸਦੀ ਟੀਚਾ ਪ੍ਰਾਪਤ ਕੀਤਾ ਗਿਆ ਹੈ। ਜੋ ਕਿ ਕੁੱਲ 87 ਫੀਸਦੀ ਬਣਦਾ ਹੈ। ਇਸਨੂੰ ਹੋਰ ਵਧਾਉਣ ਬਾਰੇ ਕਿਹਾ ਗਿਆ। ਉਹਨਾਂ ਕਿਹਾ ਕਿ ਦੇਖਣ ਵਿਚ ਆਇਆ ਹੈ ਕਿ ਕਈ ਬੈਂਕਾਂ ਵਾਲਿਆਂ ਨੂੰ ਖੁਦ ਹੀ ਕਈ ਲੋਕ ਹਿੱਤ ਸਕੀਮਾਂ ਦੀ ਜਾਣਕਾਰੀ ਨਹੀਂ ਹੈ। ਜਾਣਕਾਰੀ ਦੀ ਅਣਹੋਂਦ ਵਿੱਚ ਉਹ ਆਮ ਲੋਕਾਂ ਨੂੰ ਵੀ ਜਾਣਕਾਰੀ ਦੇਣ ਵਿੱਚ ਅਸਮਰੱਥ ਹੁੰਦੇ ਹਨ। ਇਹੀ ਕਾਰਨ ਹੈ ਕਿ ਕਈ ਲੋੜਵੰਦ ਲੋਕ ਇਹਨਾਂ ਸਕੀਮਾਂ ਦਾ ਲਾਭ ਲੈਣ ਤੋਂ ਵੀ ਵਾਂਝੇ ਰਹਿ ਜਾਂਦੇ ਹਨ। ਉਹਨਾਂ ਨੇ ਲੀਡ ਬੈਂਕ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਬੈਂਕਾਂ ਵਾਲਿਆਂ ਅਤੇ ਆਮ ਲੋਕਾਂ ਦੀ ਜਾਣਕਾਰੀ ਲਈ ਜਾਗਰੂਕਤਾ ਕੈਂਪ ਲਗਾਏ ਜਾਣ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਅੱਟਲ ਪੈਨਸ਼ਨ ਯੋਜਨਾ ਆਦਿ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਫੀ ਮਹੱਤਵਪੂਰਨ ਹਨ। ਇਸ ਕਰਕੇ ਇਹਨਾਂ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਦਿਵਾਉਣ ਲਈ ਯਤਨ ਕਰਨੇ ਚਾਹੀਦੇ ਹਨ। ਉਹਨਾਂ ਬੈਂਕਾਂ ਨੂੰ ਕਿਹਾ ਕਿ ਇਸ ਸਬੰਧੀ ਕੈਂਪ ਲਗਾਏ ਜਾਣ। ਦਿਹਾਤੀ ਖੇਤਰਾਂ ਦੀਆਂ ਬੈਂਕਾਂ ਵੀ ਕੈਂਪ ਲਗਾਉਣਾ ਜ਼ਰੂਰੀ ਬਣਾਉਣ। ਲੋਨ ਮਨਜੂਰ ਨਾ ਹੋਣ ਕਾਰਨ ਲੋਕ ਪਿੱਛੇ ਹੱਟ ਜਾਂਦੇ ਹਨ ਅਤੇ ਉਹ ਆਪਣੇ ਪੈਰਾਂ ਉੱਤੇ ਖੜ੍ਹੇ ਨਹੀਂ ਹੋ ਸਕਦੇ। ਉਹਨਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰੀ ਕਰਜ਼ਾ ਸਕੀਮਾਂ ਦਾ ਲਾਭ ਹਰੇਕ ਨੂੰ ਮਿਲੇ। ਇਹ ਵਿਭਾਗਾਂ ਦੀ ਵੀ ਜਿੰਮੇਵਾਰੀ ਬਣਦੀ ਹੈ ਕਿ ਸਿਰਫ ਯੋਗ ਵਿਅਕਤੀਆਂ ਦਾ ਹੀ ਅਪਲਾਈ ਕਰਵਾਇਆ ਜਾਵੇ। ਤਾਂ ਜੋ ਬੈਂਕਾਂ ਵਾਲਿਆਂ ਦਾ ਸਮਾਂ ਬਰਬਾਦ ਨਾ ਹੋਵੇ। ਮੀਟਿੰਗ ਵਿੱਚ ਲੀਡ ਬੈਂਕ ਮੈਨੇਜਰ ਚਿਰੰਜੀਵ ਸਿੰਘ ਅਤੇ ਹੋਰ ਵੀ ਮੌਜੂਦ ਸਨ।

Check Also

अलायंस क्लब्स इंटरनेशनल जिला 126-एन द्वारा हिमालयन मोटरसाइकिल रैली का आयोजन — “राष्ट्रीय एकता के लिए एक अभियान”

जालंधर (अरोड़ा) :- ऐसोसिएशन आफ अलायंस क्लब इंटरनेशनल के जिला126-ऐन ने देश में एकता और …

Leave a Reply

Your email address will not be published. Required fields are marked *