Wednesday , 22 January 2025

ਕੌਮੀ ਯੁਵਾ ਸਪਤਾਹ ਦੇ ਤਹਿਤ ਸਰਕਾਰੀ ਬਹੁ-ਤਕਨੀਕੀ ਕਾਲਜ ਅੰਮ੍ਰਿਤਸਰ ਵਿਖੇ ਸਮਾਰੋਹ ਅਯੋਜਿਤ

ਪ੍ਰਿੰਸੀਪਲ ਬਹੁ ਤਕਨੀਕੀ ਕਾਲਜ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਸੇਵਾ ਲਈ ਕੀਤਾ ਪ੍ਰੇਰਿਤ

ਅੰਮ੍ਰਿਤਸਰ (ਪ੍ਰਦੀਪ) :- ਦੇਸ਼ ਭਰ ਵਿੱਚ ਹਰੇਕ ਸਾਲ 12 ਜਨਵਰੀ ਤੋਂ 19 ਜਨਵਰੀ ਤੱਕ ਮਨਾਏ ਜਾਂਦੇ ਯੁਵਾ ਸਪਤਾਹ ਦੇ ਤਹਿਤ ਸਰਕਾਰੀ ਬਹੁ-ਤਕਨੀਕੀ ਕਾਲਜ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਡਾ. ਹਰਪ੍ਰੀਤ ਸਿੰਘ ਸੋਚ ਦੀ ਅਗਵਾਈ ਵਿੱਚ ਹੋਏ ਇਸ ਸਮਾਰੋਹ ਦੀ ਸ਼ੁਰੂਆਤ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਸ. ਭੱਟੀ ਨੇ ਨੌਜਵਾਨਾਂ ਨੂੰ ਨਸ਼ੇ ਅਤੇ ਹੋਰ ਸਮਾਜਿਕ ਕਰੀਤੀਆਂ ਵਿਰੋਧ ਕਰਦੇ ਹੋਏ ਸਮਾਜ ਦੀ ਭਲਾਈ ਲਈ ਕਾਰਜਸ਼ੀਲ ਹੋਣ ਲਈ ਪ੍ਰੇਰਿਤ ਅਤੇ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦੀ ਰੀੜ ਦੀ ਹੱਡੀ ਹੁੰਦੇ ਹਨ ਇਸ ਲਈ ਨੌਜਵਾਨ ਵਰਗ ਨੂੰ ਸਹੀ ਦਿਸ਼ਾ ਦਿਖਾ ਕੇ ਉਨਾਂ ਨੂੰ ਨਸ਼ੇ ਅਤੇ ਸਮਾਜਿਕ ਕੁਰੀਤੀਆਂ ਤੋਂ ਬਚਾ ਕੇ ਦੇਸ਼ ਦੀ ਉਨਤੀ ਅਤੇ ਉਨਾਂ ਦੀ ਭਲਾਈ ਲਈ ਪ੍ਰੇਰਿਤ ਕਰਨਾ ਬਹੁਤ ਜਰੂਰੀ ਹੈ। ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਦੇ ਸਹਾਇਕ ਡਾਇਰੈਕਟਰ ਪ੍ਰੀਤ ਕੋਹਲੀ ਨੇ ਆਪਣੇ ਸੰਬੋਧਨ ਰਾਹੀਂ ਨੌਜਵਾਨਾਂ ਨੂੰ ਆਪਣੇ ਕਾਲਜ, ਪਿੰਡ, ਮਾਪਿਆਂ ਅਤੇ ਦੇਸ਼ ਦਾ ਨਾਂ ਚਮਕਾਉਣ ਲਈ ਪ੍ਰੇਰਿਤ ਕਰਦਿਆਂ ਹੋਇਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ। ਇਸ ਮੌਕੇ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਤੋਂ ਸਿਵਲ ਵਿਭਾਗ ਦੇ ਮੁਖੀ ਸ਼ਿਵਰਾਜਨਪੁਰੀ ਨੇ ਆਪਣੇ ਸੰਬੋਧਨ ਰਾਹੀਂ ਸੁਆਮੀ ਵਿਵੇਵਕਾਨੰਦ ਜੀ ਦੇ ਜੀਵਨ ਉੱਤੇ ਚਾਨਣਾ ਪਾਉਂਦਿਆਂ ਹੋਇਆਂ ਉਹਨਾਂ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਨੌਜਵਾਨਾਂ ਨੂੰ ਜਾਗਰੂਕ ਕੀਤਾ। ਇਸੇ ਤਰਾਂ ਕਾਲਜ ਬਟਾਲਾ ਤੋਂ ਐਨ.ਐਸ.ਐਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਨੇ ਆਪਣੇ ਸੰਬੋਧਨ ਰਾਹੀਂ ਨੌਜਵਾਨਾਂ ਨੂੰ ਆਪਣੀ ਊਰਜਾ ਸਚਾਰੂ ਅਤੇ ਉਸਾਰੂ ਕਾਰਜਾਂ ਵਿੱਚ ਵੱਧ ਤੋਂ ਵੱਧ ਲਗਾਉਣ ਲਈ ਪ੍ਰੇਰਤ ਕਰਦਿਆਂ ਕਿਹਾ ਕਿ ਦੇਸ਼ ਦੀ ਤਰੱਕੀ ਵਿੱਚ ਨੌਜਵਾਨਾਂ ਦਾ ਵੱਡਾ ਯੋਗਦਾਨ ਹੈ। ਸਮਾਗਮ ਦੌਰਾਨ ਨੇ ਸੀਨੀਅਰ ਲੈਕਚਰ ਰਘਬੀਰ ਸਿੰਘ, ਮਨਜਿੰਦਰ ਸਿੰਘ, ਸੁਰਿੰਦਰ ਸਿੰਘ, ਸੰਦੀਪ ਸਿੰਘ ਤੋਂ ਇਲਾਵਾ ਵਿਦਿਆਰਥਣ ਜੈਸਮੀਨ ਕੌਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਆਪਣੇ ਵਿਦਿਆਰਥੀ ਕਾਲ ਵਿੱਚ ਵੱਡੀਆਂ ਕਠਿਨਾਈਆਂ ਅਤੇ ਕੁਰੀਤੀਆਂ ਦਾ ਸਾਹਮਣਾ ਕਰਕੇ ਸਾਚਾਰੂ ਅਤੇ ਉਸਾਰੂ ਕਾਰਜਾਂ ਵਿੱਚ ਲੱਗੇ ਨੌਜਵਾਨ ਆਪਣੀ ਜ਼ਿੰਦਗੀ ਵਿੱਚ ਕਦੇ ਵੀ ਨਹੀਂ ਹਾਰਦੇ ਸਗੋਂ ਦੂਸਰਿਆਂ ਲਈ ਹਮੇਸ਼ਾ ਪ੍ਰੇਰਨਾ ਦੇ ਸਰੋਤ ਬਣਦੇ ਹਨ। ਇਸ ਸਮਾਰੋਹ ਵਿੱਚ ਹੋਰਨਾਂ ਤੋਂ ਇਲਾਵਾ ਕਸ਼ਮੀਰੀ ਲਾਲ, ਜਸਮੀਤ ਕੌਰ, ਨਵਨੀਤ ਕੌਰ ਰੰਧਾਵਾ, ਸਿਮਤਰਬੀਰ ਸਿੰਘ, ਡਾ. ਸ਼ੈਲੀ ਖੁਰਾਣਾ, ਅਮਨਪ੍ਰੀਤ ਸਿੰਘ, ਬੰਤ ਰਾਮ, ਗੁਰਮੀਤ ਕੌਰ ਅਤੇ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।

Check Also

ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ (ਪ੍ਰਦੀਪ) :- ਏ.ਡੀ.ਜੀ.ਪੀ. ਟ੍ਰੈਫਿਕ, ਏ.ਐੱਸ. ਰਾਏ ਸਾਹਿਬ ਅਤੇ ਗੁਰਪ੍ਰੀਤ ਸਿੰਘ ਭੁੱਲਰ ਸਾਹਿਬ ਪੁਲਿਸ ਕਮਿਸ਼ਨਰੇਟ …

Leave a Reply

Your email address will not be published. Required fields are marked *