ਮਾਨ ਸਰਕਾਰ ਨੇ ਆਪਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ 50 ਹਜ਼ਾਰ ਨੌਜਵਾਨਾਂ ਨੂੰ ਦਿੱਤਾ ਰੁਜਗਾਰ-ਧਾਲੀਵਾਲ

ਅਜਨਾਲਾ ਵਿਖੇ ਲਗਾਏ ਗਏ ਰੁਜਗਾਰ ਕੈਂਪ ਦੌਰਾਨ 20 ਨੌਜਵਾਨਾਂ ਮਿਲਿਆ ਰੁਜਗਾਰ

ਅੰਮ੍ਰਿਤਸਰ (ਪ੍ਰਦੀਪ) :- ਮੁੱਖ ਮੰਤਰੀ ਪੰਜਾਬ ਸ੍ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ 50 ਹਜ਼ਾਰ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾ ਕੇ ਇਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ ਅਤੇ ਆਉਂਦੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਵੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਇਆ ਜਾਵੇਗਾ। ਇਨ੍ਹਾਂ ਸਬ਼ਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਕਾਰੀ ਆਈ:ਟੀ:ਆਈ ਅਜਨਾਲਾ ਵਿਖੇ ਸਵਰਾਜ ਇੰਜਣ ਮੁਹਾਲੀ ਵੱਲੋਂ ਲਗਾਏ ਗਏ ਪਲਸੇਮੈਂਟ ਕੈਂਪ ਦੌਰਾਨ 20 ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਨ ਸਮੇਂ ਕੀਤਾ। ਸ੍ਰ ਧਾਲੀਵਾਲ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਕਿਹਾ ਕਿ ਸਰਹੱਦੀ ਇਲਾਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜਗਾਰ ਮੁਹੱਈਆ ਕਰਨ ਦੇ ਉਦੇਸ਼ ਨਾਲ ਇਥੇ ਹੋਰ ਪਲੇਸਮੈਂਟ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਇਹ ਪਹਿਲੀ ਸਰਕਾਰ ਨੇ ਜਿਸ ਨੇ ਕੇਵਲ ਯੋਗਤਾ ਦੇ ਅਧਾਰ ਤੇ ਹੀ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕੇਵਲ ਭਾਈ ਭਤੀਜਾਵਾਦ ਨੂੰ ਹੀ ਬੜਾਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਕਿੱਤਾਮੁਖੀ ਕੋਰਸ ਕਰਵਾੳਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਬਣਾ ਕੇ ਰੁਜਗਾਰ ਦਿੱਤਾ ਜਾ ਸਕੇ। ਸ੍ਰ ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮੰਤਵ ਰਿਹਾ ਹੈ ਕਿ ਨੌਜਵਾਨ ਵਿਦੇਸ਼ਾਂ ਵੱਲ ਨਾ ਭੱਜਣ, ਉਨ੍ਹਾਂ ਨੂੰ ਇਥੇ ਹੀ ਰੁਜਗਾਰ ਦੇ ਸਾਧਨ ਵੱਧ ਤੋਂ ਵੱਧ ਮੁਹੱਈਆ ਹੋਣ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵੱਲ ਅਸੀਂ ਹੋਰ ਕਦਮ ਪੁੱਟ ਰਹੇ ਹਾਂ ਤਾਂ ਜੋ ਸਾਡਾ ਨੌਜਵਾਨ ਰਾਜ ਵਿੱਚ ਰਹਿ ਕੇ ਰੁਜਗਾਰ ਪ੍ਰਾਪਤ ਕਰੇ। ਉਨ੍ਹਾਂ ਕਿਹਾ ਕਿ ਸਾਡਾ ਸੁਪਨਾ ਮੁੜ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਹੈ ਅਤੇ ਇਸ ਲਈ ਸਾਨੂੰ ਤੁਹਾਡੇ ਸਹਿਯੋਗ ਦੀ ਮੁੱਖ ਲੋੜ ਹੈ। ਇਸ ਮੌਕੇ ਰੁਜਗਾਰ ਅਫਸਰ ਮੁਕੇਸ਼ ਸਾਰੰਗਲ, ਡਿਪਟੀ ਸੀ:ਈ:ਓ ਤੀਰਥਪਾਲ ਸਿੰਘ, ਆਈ:ਟੀ:ਆਈ ਦੇ ਪ੍ਰਿੰਸੀਪਲ ਸ੍ਰ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਆਈ:ਟੀ:ਆਈ ਸਟਾਫ ਹਾਜਰ ਸਨ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *