ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਬੁਲਾਈ ਮਾਲ ਅਧਿਕਾਰੀਆਂ ਦੀ ਮੀਟਿੰਗ

ਮਾਲ ਵਿਭਾਗ ਦੀ ਮਹੀਨਾਵਾਰ ਪ੍ਰਗਤੀ ਦਾ ਲਿਆ ਜਾਇਜਾ ਕਿਹਾ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਪੂਰੀ ਪਾਰਦਸ਼ਤਾ, ਨਿਰਵਿਘਨ ਤੇ ਤਹਿ ਸਮਾਂ ਸੀਮਾ ਵਿੱਚ ਹੋਣ ਉਪਲੱਬਧ

ਮੋਗਾ (ਕਮਲ):- ਅੱਜ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਜ਼ਿਲ੍ਹਾ ਮੋਗਾ ਦੇ ਮਾਲ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੀਤਾ। ਇਸ ਮੀਟਿੰਗ ਵਿੱਚ ਫਰਵਰੀ-2025 ਦੀ ਕਾਰਗੁਜਾਰੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਰਿਕਵਰੀ ਆਫ ਲੈਂਡ ਰੈਵੀਨਿਊ, ਅਦਾਲਤੀ ਕੇਸਾਂ, ਝਗੜਾ ਰਹਿਤ ਇੰਤਕਾਲ, ਪਟਵਾਰ ਦਫਤਰਾਂ ਦੀ ਪੜਤਾਲ, ਜਮ੍ਹਾਂਬੰਦੀਆਂ ਦੀ ਸਥਿਤੀ, ਬੁਰਜੀਆਂ, ਫਰਦ ਕੇਂਦਰਾਂ ਦੀ ਰਿਪੋਰਟ, ਅਰਬਨ ਤੇ ਰੂਰਲ ਪ੍ਰਗਤੀ ਰਿਪੋਰਟ, ਕੰਪਿਊਟਰਾਈਜੇਸ਼ਨ ਆਫ ਲੈਂਡ ਰਿਕਾਰਡ ਆਦਿ ਵੱਖ ਵੱਖ ਅਹਿਮ ਵਿਸ਼ਿਆਂ ਉਪਰ ਡਿਪਟੀ ਕਮਿਸ਼ਨਰ ਵੱਲੋਂ ਵਿਸਥਾਰ ਨਾਲ ਰਿਪੋਰਟ ਪ੍ਰਾਪਤ ਕੀਤੀ। ਇਸ ਮੀਟਿੰਗ ਵਿਚ ਸ੍ਰੀਮਤੀ ਚਾਰੂਮਿਤਾ ਵਧੀਕ ਡਿਪਟੀ ਕਮਿਸ਼ਨਰ, ਜ਼ਿਲ੍ਹਾ ਮਾਲ ਅਫ਼ਸਰ ਲਕਸ਼ੇ ਕੁਮਾਰ ਗੁਪਤਾ, ਸਾਰੰਗਪ੍ਰੀਤ ਸਿੰਘ ਐਸ.ਡੀ.ਐਮ ਮੋਗਾ, ਹਿਮਾਸ਼ੂੰ ਗੁਪਤਾ ਐਸ.ਡੀ.ਐਮ ਧਰਮਕੋਟ, ਬੇਅੰਤ ਸਿੰਘ ਸਿੱਧੂ ਐਸ.ਡੀ.ਐਮ ਬਾਘਾਪੁਰਾਣਾ ਤੋਂ ਇਲਾਵਾ ਸਮੂਹਰ ਤਹਿਸੀਲਦਾਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

ਉਹਨਾਂ ਮੀਟਿੰਗ ਵਿੱਚ ਸਬੰਧਤ ਮਾਲ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਪੂਰੀ ਪਾਰਦਸ਼ਤਾ, ਨਿਰਵਿਘਨ ਤੇ ਤਹਿ ਸਮਾਂ ਸੀਮਾ ਵਿੱਚ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਇਸ ਮਹੀਨਾਵਾਰ ਮੀਟਿੰਗ ਵਿੱਚ ਲੰਬਿਤ ਪਏ ਕੰਮਾਂ ਜਿਵੇਂ ਕਿ ਰਜਿਸਟਰੀਆਂ, ਇੰਤਕਾਲ, ਇੰਤਰਾਜਾਂ ਬਾਰੇ ਵਿਸਥਾਰ ਸਹਿਤ ਜਾਣਿਆਂ ਅਤੇ ਇਨ੍ਹਾਂ ਦੀ ਪੈਂਡੈਂਸੀ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਕਰਨ ਦੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਰਿਕਵਰੀ ਆਫ ਲੈਂਡ ਰੈਵੀਨਿਊ, ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਐਸ.ਸੀ./ਬੀ.ਸੀ. ਕਾਰਪੋਰੇਸ਼ਨ ਤਹਿਤ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਵਿੱਤੀ ਲਾਭਾਂ ਦਾ ਰੀਵਿਊ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ। ਉਨ੍ਹਾਂ ਹਾਜ਼ਰ ਹੋਏ ਸਮੂਹ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਜਾਰੀ ਕੀਤੇ ਕਿ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਕਿਸੇ ਵੀ ਆਮ ਵਿਅਕਤੀ ਨੂੰ ਕੋਈ ਵੀ ਪ੍ਰਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਆਮ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਤਹਿ ਸਮੇਂ ਉੱਪਰ ਅਤੇ ਸਹੀ ਤਰੀਕੇ ਨਾਲ ਬਿਨ੍ਹਾਂ ਕਿਸੇ ਪੱਖਪਾਤ ਤੋਂ ਲਾਭ ਮਿਲਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਤਹਿਸੀਲਾਂ ਵਿੱਚ ਲੈਂਡ ਸਬੰਧੀ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ। ਸਰਕਾਰੀ ਸੇਵਾਵਾਂ ਦਾ ਲਾਭ ਲੋਕਾਂ ਨੂੰ ਪਹਿਲ ਦੇ ਆਧਾਰ ਤੇ ਬਿਨ੍ਹਾਂ ਕਿਸੇ ਦੇਰੀ ਤੋਂ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇ।

Check Also

चंडीगढ़ न्यायिक अकादमी में 2 से 4 जुलाई तक 3 दिवसीय करदाता हब का आयोजन

आयकर विभाग ने चंडीगढ़ में 3 दिवसीय करदाता हब का शुभारंभ किया चार बार के …

Leave a Reply

Your email address will not be published. Required fields are marked *