ਪਾਬੰਦੀਸ਼ੁਦਾ ਕੈਪਸੂਲਾਂ ਦੇ ਪੱਤੇ ਖੋਲ੍ਹ ਕੇ ਵੇਚਣ ਵਾਲਾ ਮੈਡੀਕਲ ਸਟੋਰ ਸੀਲ, ਲਾਇਸੰਸਦਾਰ ਖਿਲਾਫ ਮੁਕੱਦਮਾ ਦਰਜ

150 ਪਾਬੰਦੀਸ਼ੁਦਾ ਕੈਪਸੂਲ ਤੇ 125 ਖਾਲੀ ਪੱਤੇ ਬਰਾਮਦ

ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”ਤਹਿਤ ਮੋਗਾ ਪੁਲਿਸ ਵੱਲੋਂ ਕਾਰਵਾਈਆਂ ਲਗਾਤਾਰ ਜਾਰੀ ਹਨ। ਇਸ ਮੁਹਿੰਮ ਤਹਿਤ ਵੱਧ ਤੋਂ ਵੱਧ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਨਿੱਤ ਦਿਨ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ। ਇਹਨਾਂ ਕਾਰਵਾਈਆਂ ਦੀ ਲਗਾਤਾਰਤਾ ਵਿੱਚ ਸ਼੍ਰੀ ਅਜੇ ਗਾਂਧੀ ਐਸ.ਐਸ.ਪੀ. ਮੋਗਾ ਦੀ ਯੋਗ ਅਗਵਾਈ ਤਹਿਤ ਅਨਵਰ ਅਲੀ ਉਪ ਕਪਤਾਨ ਪੁਲਿਸ ਨਿਹਾਲ ਸਿੰਘ ਵਾਲਾ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਗੁਰਮੇਲ ਸਿੰਘ ਮੁੱਖ ਅਫ਼ਸਰ ਥਾਣਾ ਬੱਧਨੀਂ ਕਲਾਂ ਸਮੇਤ ਪੁਲਿਸ ਪਾਰਟੀ ਸਮੇਤ ਰਵੀ ਗੁਪਤਾ ਡਰੱਗ ਇੰਸਪੈਕਟਰ ਮੋਗਾ ਵੱਲੋਂ ਹੈਰੀ ਮੈਡੀਕੋਜ ਨੇੜੇ ਬੱਸ ਸਟੈਂਡ ਬੁੱਟਰ ਕਲਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਪਤਾ ਲੱਗਾ ਕਿ ਮੈਡੀਕਲ ਸਟੋਰ ਚਾਲਕ ਅਮਰਜੀਤ ਸਿੰਘ ਪੁੱਤਰ ਸੁਰਿੰਦਰਪਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮਕਾਨ ਨੰਬਰ 813, ਵਾਰਡ ਨੰਬਰ 9, ਨਾਨਕ ਨਗਰੀ ਮੋਗਾ ਪੈਰਾਗਬਲਿਨ ਕੈਪਸੂਲ 300 ਐਮ.ਜੀ. ਸਾਲਟ ਦੇ ਪੱਤਿਆਂ ਨੂੰ ਖੋਲ ਕੇ ਇਸ ਨੂੰ ਸੇਲ ਕਰ ਰਿਹਾ ਸੀ। ਮੈਡੀਕਲ ਸਟੋਰ ਦੇ ਲਾਇਸੰਸਦਾਰ ਹਰਵਿੰਦਰ ਸਿੰਘ ਪੁੱਤਰ ਦਵਿੰਦਰਪਾਲ ਸਿੰਘ ਵਾਸੀ ਨਾਨਕ ਨਗਰੀ ਮੋਗਾ ਅਤੇ ਅਮਰਜੀਤ ਸਿੰਘ ਉਕਤ ਦੇ ਖਿਲਾਫ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ। ਮੈਡੀਕਲ ਸਟੋਰ ਦੇ ਮਾਲਕ ਵੱਲੋਂ ਲਾਇਸੰਸ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਮੈਡੀਕਲ ਸਟੋਰ ਨੂੰ ਡਰੱਗ ਇੰਸਪੈਕਟਰ ਰਵੀ ਗੁਪਤਾ ਵੱਲੋਂ ਸੀਲ ਕਰ ਦਿੱਤਾ ਗਿਆ ਹੈ। ਡਰੱਗ ਇੰਸਪੈਕਟਰ ਰਵੀ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਨਸ਼ਿਆਂ ਰੋਕਣ ਦੀਆਂ ਸਖਤ ਹਦਾਇਤਾਂ ਪ੍ਰਾਪਤ ਹੋਈਆਂ ਹਨ ਇਸ ਲਈ ਇਸ ਖੇਤਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

Check Also

54वीं राष्ट्रीय खेल प्रतियोगिता के निर्णायक दौर में बालिकाओं ने दिखाया अपना दमखम

जालंधर (अरोड़ा) :- एलपीयू कैंपस में शुक्रवार को 54वीं केन्द्रीय विद्यालय संगठन राष्ट्रीय खेलकूद प्रतियोगिता …

Leave a Reply

Your email address will not be published. Required fields are marked *