ਅਗਨੀਵੀਰ ਫੌਜ ਦੀ ਭਰਤੀ ਤਹਿਤ ਆਨਲਾਈਨ ਅਪਲਾਈ ਕਰਨ ਵਾਲਾ ਪੋਰਟਲ 10 ਅਪ੍ਰੈਲ ਤੱਕ ਖੁੱਲ੍ਹਾ

ਸੀ.ਪਾਈਟ ਕੈਂਪ ਦੇ ਰਿਹੈ ਲਿਖਤੀ ਤੇ ਸਰੀਰਿਕ ਪੇਪਰ ਦੀ ਮੁਫ਼ਤ ਸਿਖਲਾਈ

ਮੋਗਾ (ਕਮਲ) :- ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਕਾਬਿਲ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਦਿੱਤੀ ਜਾ ਰਹੀ ਹੈ। ਡਿੰਪਲ ਥਾਪਰ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ 10 ਅਪ੍ਰੈਲ 2025 ਤੱਕ ਖੁੱਲ੍ਹਾ ਹੈ ਅਤੇ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੂਨ 2025 ਵਿੱਚ ਹੋਣਾ ਹੈ। ਇਸ ਵਾਰ ਪੇਪਰ ਪੰਜਾਬੀ ਵਿੱਚ ਵੀ ਹੋ ਰਿਹਾ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਨੌਜਵਾਨ ਜਿਹੜੇ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਨੌਜਵਾਨ ਆਪਣਾ ਆਨਲਾਈਨ www.joinindianarmy.nic.inਤੇ ਰਜਿਸਟਰੇਸ਼ਨ ਕਰਵਾ ਕੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਟ੍ਰੇਨਿੰਗ ਲੈਣ ਲਈ ਰਿਪੋਰਟ ਕਰਨ। ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ ਤੇ ਫੋਟੋ ਕਾਪੀ, ਪੰਜਾਬ ਵਸਨੀਕ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਫੋਟੋ ਕਾਪੀ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ, ਕਾਪੀ, ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ 9 ਵਜੇ ਤੱਕ ਆਉਣ। ਨੌਜਵਾਨ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਤੱਕ ਹੋਵੇ, ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਵੇ। ਨੌਜਵਾਨ ਘੱਟੋ-ਘੱਟ 10ਵੀਂ 45 ਫੀਸਦੀ ਅੰਕਾਂ ਨਾਲ ਪਾਸ ਹੋਵੇ ਜਾਂ 12ਵੀਂ ਪਾਸ ਹੋਵੇ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਸਰੀਰਿਕ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ । ਉਹਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 88728-02046,78888-48823 ਅਤੇ 78891-75575 ਨੰਬਰਾਂ ਉੱਪਰ ਸੰਪਰਕ ਵੀ ਕੀਤਾ ਜਾ ਸਕਦਾ ਹੈ।

Check Also

ਕਿਸਾਨ ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਕਰਨ, ਗੱਲਬਾਤ ਲਈ ਸਾਡੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ – ਅਮਨ ਅਰੋੜਾ

ਕਿਹਾ! ਬਜਟ “ਬਦਲਦੇ ਪੰਜਾਬ “ ਦਾ ਰੋਡਮੈਪ – ਅਗਲੇ 2 ਸਾਲ ਵਿਕਾਸ ਨੂੰ ਹੋਣਗੇ ਸਮਰਪਿਤ, …

Leave a Reply

Your email address will not be published. Required fields are marked *