ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਬਾਘਾਪੁਰਾਣਾ ਦੇ 3 ਸਕੂਲਾਂ ਵਿੱਚ ਹੋਣਗੇ 30 ਲੱਖ ਰੁਪਏ ਦੇ ਵਿਕਾਸ ਕਾਰਜ

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤਾ ਉਦਘਾਟਨ ਕਿਹਾ! ਆਪਣੇ ਵਾਅਦਿਆਂ ਤੇ ਖਰ੍ਹਾ ਉਤਰਦਿਆਂ ਸਰਕਾਰ ਸਿੱਖਿਆ ਕ੍ਰਾਂਤੀ ਵੱਲ ਕਦਮ ਵਧਾ ਰਹੀ

ਮੋਗਾ (ਕਮਲ) :- ਚੋਣਾਂ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਆਉਣ ਤੇ ਜਿੰਨੀ ਜਲਦੀ ਹੋ ਸਕੇ ਉਨੀ ਜਲਦੀ ਸਿਹਤ, ਸਿੱਖਿਆ ਆਦਿ ਮਹੱਤਵਪੂਰਨ ਖੇਤਰਾਂ ਵਿੱਚ ਮਿਸਾਲੀ ਕ੍ਰਾਂਤੀਆਂ ਲਿਆਂਦੀਆਂ ਜਾਣਗੀਆਂ। ਆਪਣੇ ਇਹਨਾਂ ਵਾਅਦਿਆਂ ਉਪਰ ਖਰਾ ਉਤਰਦਿਆਂ ਮਾਨ ਸਰਕਾਰ ਵੱਲੋਂ ਸਿਖਿਆ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਉਣ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ ਤਾਂ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚੇ ਇੱਕ ਚੰਗੇ ਨਾਗਰਿਕ ਵਜੋਂ ਉਭਰ ਕੇ ਚੰਗੇ ਅਹੁਦਿਆਂ ਉਪਰ ਬਿਰਾਜਮਾਨ ਹੋਣ ਅਤੇ ਸਰਕਾਰੀ ਸਕੂਲਾਂ ਦੇ ਮਿਆਰ ਅਤੇ ਪੜ੍ਹਾਈ ਨੂੰ ਉਪਰ ਚੁੱਕਿਆ ਜਾ ਸਕੇ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਹਲਕਾ ਬਾਘਾਪੁਰਾਣਾ ਅਧੀਨ ਆਉਂਦੇ 3 ਸਕੂਲਾਂ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਨਾਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਗਾ ਸ੍ਰ. ਗੁਰਦਿਆਲ ਸਿੰਘ, ਬਲਾਕ ਨੋਡਲ ਅਫ਼ਸਰ ਬਾਘਾਪੁਰਾਣਾ ਸਤਿੰਦਰ ਕੌਰ, ਸਕੂਲ ਮੁਖੀ ਸ੍ਰ. ਚਰਨਜੀਤ ਸਿੰਘ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ। ਇਹਨਾਂ ਸਕੂਲਾਂ ਵਿੱਚ ਸਰਕਾਰੀ ਹਾਈ ਸਕੂਲ ਬੰਬੀਹਾ ਭਾਈ, ਸਰਕਾਰੀ ਸੀਨੀਅਰ ਸੈਕੰਡੀ ਸਕੂਲ ਠੱਠੀ ਭਾਈ ਤੇ ਸਰਕਾਰੀ ਹਾਈ ਸਕੂਲ ਸੇਖਾ ਕਲਾਂ ਸ਼ਾਮਿਲ ਹਨ। ਵਿਧਾਇਕ ਵੱਲੋਂ ਇਹਨਾਂ ਤਿੰਨਾਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਹਨਾਂ ਕਿਹਾ ਕਿ ਹੁਣ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਪੱਖ ਤੋਂ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਹਿਲਾਂ ਵੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਹੁਣ ਵੀ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਸਕੂਲਾਂ ਦੀ ਨੁਹਾਰ ਬਦਲਣ ਦੇ ਯਤਨ ਜਾਰੀ ਰਹਿਣਗੇ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *