ਹਲਕਾ ਨਿਹਾਲ ਸਿੰਘ ਵਾਲਾ ਦੇ 4 ਸਕੂਲ 75.3 ਲੱਖ ਰੁਪਏ ਨਾਲ ਬਣਨਗੇ ਆਧੁਨਿਕ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸ਼ੁਰੂ ਕਰਵਾਏ ਵਿਕਾਸ ਕਾਰਜ

ਕਿਹਾ ! ਕਿਸੇ ਵੀ ਸੂਬੇ ਦੀ ਤਰੱਕੀ ਦਾ ਅੰਦਾਜਾ ਉੱਥੋਂ ਦੇ ਸਿੱਖਿਆ ਮਿਆਰ ਤੋਂ ਨਾਪਿਆ ਜਾ ਸਕਦੈ, ਪੰਜਾਬ ਸਰਕਾਰ ਇਸ ਪ੍ਰਤੀ ਗੰਭੀਰ

ਮੋਗਾ (ਕਮਲ) :- ਕਿਸੇ ਵੀ ਸੂਬੇ ਦੀ ਤਰੱਕੀ ਦਾ ਅੰਦਾਜਾ ਉਥੋਂ ਦੇ ਸਿੱਖਿਆ ਦੇ ਮਿਆਰ ਤੋਂ ਬੜੇ ਸੌਖੇ ਤਰੀਕੇ ਨਾਲ ਲਗਾਇਆ ਜਾ ਸਕਦਾ ਹੈ ਸੂਬਾ ਜਾਂ ਦੇਸ਼ ਉਹੀ ਤਰੱਕੀ ਦੀਆਂ ਸਿਖਰਾਂ ਨੂੰ ਛੂੰਹਦਾ ਹੈ ਜਿੱਥੇ ਸਿੱਖਿਆ ਤੇ ਸਿਹਤ ਦੋਨੋਂ ਪਹਿਲੂਆਂ ਨੂੰ ਮਜਬੂਤੀ ਦਿੱਤੀ ਜਾ ਰਹੀ ਹੋਵੇ। ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਹੀ ਸਿੱਖਿਆ ਤੇ ਸਿਹਤ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਜਿਸਦੇ ਨਤੀਜੇ ਅੱਜ ਆਮ ਹੀ ਦੇਖਣ ਨੂੰ ਮਿਲ ਸਕਦੇ ਹਨ। ਕਰੋੜਾਂ ਰੁਪਏ ਦੇ ਫੰਡ ਸਿਰਫ ਸਿੱਖਿਆ ਦੇ ਖੇਤਰ ਵਿੱਚ ਜਾਰੀ ਕਰਕੇ ਪੰਜਾਬ ਸਰਕਾਰ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਗੰਭੀਰ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ 4 ਸਕੂਲਾਂ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ।

ਇਸ ਮੌਕੇ ਉਹਨਾਂ ਨਾਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ. ਗੁਰਦਿਆਲ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਨਿਹਾਲ ਸਿੰਘ ਵਾਲਾ ਆਸ਼ੀਸ਼ ਸ਼ਰਮਾ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਬਲਵਿੰਦਰ ਸਿੰਘ ਬੈਂਸ ਹਾਜ਼ਰ ਸਨ। ਨਿਹਾਲ ਸਿੰਘ ਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਛੀਕੇ, ਸਰਕਾਰੀ ਹਾਈ ਸਕੂਲ ਮੱਲੇਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਕਰੀ ਕਲਾਂ ਅਤੇ ਸਰਕਾਰੀ ਹਾਈ ਸਕੂਲ ਡਾਲਾ ਵਿਖੇ 75.3 ਲੱਖ ਰੁਪਏ ਦੇ ਵਿਕਾਸ ਕਾਰਜ ਅੱਜ ਆਰੰਭ ਹੋ ਗਏ ਹਨ। ਇਹਨਾਂ ਨਾਲ ਸਕੂਲਾਂ ਦੀ ਰੂਪ ਰੇਖਾ ਤਾਂ ਬਦਲੇਗੀ ਹੀ ਸਗੋਂ ਸਿੱਖਿਆ ਦਾ ਮਿਆਰ ਵੀ ਹੋਰ ਉੱਚਾ ਹੋ ਜਾਵੇਗਾ। ਇਹਨਾਂ ਵਿਕਾਸ ਕਾਰਜਾਂ ਸਕੂਲੀ ਲਾਬਰੇਰੀਆਂ, ਨਵੇਂ ਸਕੂਲੀ ਕਮਰੇ ਆਦਿ ਸ਼ਾਮਿਲ ਹਨ। ਵਿਧਾਇਕ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅੱਜ ਸਾਰਾ ਪੰਜਾਬ ਸਿੱਖਿਆ ਕ੍ਰਾਂਤੀ ਦਾ ਜਸ਼ਨ ਮਨਾ ਰਿਹਾ ਹੈ ਹਰੇਕ ਸਕੂਲ ਵਿੱਚ ਮੁਢਲੀਆਂ ਸਹੂਲਤਾਂ ਤਾਂ ਉਪਲੱਬਧ ਸਰਕਾਰ ਨੇ ਪਹਿਲਾਂ ਹੀ ਕਰਵਾ ਦਿੱਤੀਆਂ ਸਨ ਪ੍ਰੰਤੂ ਹੁਣ ਇਹਨਾਂ ਨੂੰ ਹਰ ਪੱਖ ਤੋਂ ਆਧੁਨਿਕ ਕਰਨ ਲਈ ਯਤਨ ਆਰੰਭ ਕਰ ਦਿੱਤੇ ਗਏ ਹਨ। ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਤੇ ਮਾਨ ਮਹਿਸੂਸ ਕਰਨ ਕਿ ਉਹ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਨ ਕਿਉਂਕਿ ਜਿਹੜੀਆਂ ਸਹੂਲਤਾਂ ਪੰਜਾਬ ਸਰਕਾਰ ਉਹਨਾਂ ਨੂੰ ਮੁਹੱਈਆ ਕਰਵਾ ਰਹੀ ਹੈ ਉਹ ਕਾਨਵੈਂਟ ਸਕੂਲਾਂ ਨਾਲੋਂ ਵੀ ਬਿਹਤਰ ਹਨ। ਸਰਕਾਰੀ ਸਕੂਲਾਂ ਦੀ ਰੂਪ ਰੇਖਾ ਤੇ ਸਿੱਖਿਆ ਦੇ ਮਿਆਰ ਦਾ ਗ੍ਰਾਫ ਬਹੁਤ ਉੱਚਾ ਚੁੱਕਿਆ ਗਿਆ ਹੈ ਅਤੇ ਇਸ ਸਬੰਧੀ ਯਤਨ ਆਉਣ ਵਾਲੇ ਦਿਨਾਂ ਵਿੱਚ ਜਾਰੀ ਰਹਿਣਗੇ।

Check Also

यायावर साहित्य महोत्सव के दौरान आयोजित साहित्यिक विचार एवं सांस्कृतिक गतिविधियां

जालंधर (अरोड़ा) :- यायावर साहित्य महोत्सव का आठवां संस्करण के.एल. यह सहगल मेमोरियल हॉल में …

Leave a Reply

Your email address will not be published. Required fields are marked *