ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਸੈਦੋਕੇ ਤੇ ਬੁਰਜ ਹਮੀਰਾ ਸਕੂਲ ਨੂੰ ਮਿਲੀ 26 ਲੱਖ ਤੋਂ ਵਧੇਰੇ ਦੀ ਗ੍ਰਾਂਟ

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

ਮੋਗਾ (ਕਮਲ) :- ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਹੀ ਸਿੱਖਿਆ ਤੇ ਸਿਹਤ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਜਿਸਦੇ ਨਤੀਜੇ ਅੱਜ ਆਮ ਹੀ ਦੇਖਣ ਨੂੰ ਮਿਲ ਸਕਦੇ ਹਨ। ਕਰੋੜਾਂ ਰੁਪਏ ਦੇ ਫੰਡ ਸਿਰਫ ਸਿੱਖਿਆ ਦੇ ਖੇਤਰ ਵਿੱਚ ਜਾਰੀ ਕਰਕੇ ਪੰਜਾਬ ਸਰਕਾਰ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਗੰਭੀਰ ਹੈ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ 3 ਸਕੂਲਾਂ ਵਿੱਚ 26.7 ਲੱਖ ਰੁਪਏ ਨਾਲ ਕਰਵਾਏ ਜਾ ਰਹੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਸੈਦੋਕੇ ਵਿੱਚ 16.93 ਲੱਖ ਨਾਲ ਨਵੇਂ ਸਮਾਰਟ ਕਲਾਸ ਰੂਮਜ, ਨਵੀਂ ਚਾਰ ਦਿਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਹਮੀਰਾ ਵਿੱਚ 8.64 ਲੱਖ ਰੁਪਏ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਧਾਇਕ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਸਕੂਲ ਵਿੱਚ ਮੁਢਲੀਆਂ ਸਹੂਲਤਾਂ ਤਾਂ ਸਰਕਾਰ ਨੇ ਪਹਿਲਾਂ ਹੀ ਉਪਲੱਬਧ ਕਰਵਾ ਦਿੱਤੀਆਂ ਸਨ ਪ੍ਰੰਤੂ ਹੁਣ ਇਹਨਾਂ ਨੂੰ ਹਰ ਪੱਖ ਤੋਂ ਆਧੁਨਿਕ ਕਰਨ ਲਈ ਯਤਨ ਆਰੰਭ ਕਰ ਦਿੱਤੇ ਗਏ ਹਨ। ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਤੇ ਮਾਨ ਮਹਿਸੂਸ ਕਰਨ ਕਿ ਉਹ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਨ ਕਿਉਂਕਿ ਜਿਹੜੀਆਂ ਸਹੂਲਤਾਂ ਪੰਜਾਬ ਸਰਕਾਰ ਉਹਨਾਂ ਨੂੰ ਮੁਹੱਈਆ ਕਰਵਾ ਰਹੀ ਹੈ ਉਹ ਕਾਨਵੈਂਟ ਸਕੂਲਾਂ ਨਾਲੋਂ ਵੀ ਬਿਹਤਰ ਹਨ। ਸਰਕਾਰੀ ਸਕੂਲਾਂ ਦੀ ਰੂਪ ਰੇਖਾ ਤੇ ਸਿੱਖਿਆ ਦੇ ਮਿਆਰ ਦਾ ਗ੍ਰਾਫ ਬਹੁਤ ਉੱਚਾ ਚੁੱਕਿਆ ਗਿਆ ਹੈ ਅਤੇ ਇਸ ਸਬੰਧੀ ਯਤਨ ਆਉਣ ਵਾਲੇ ਦਿਨਾਂ ਵਿੱਚ ਜਾਰੀ ਰਹਿਣਗੇ।

Check Also

ਮੋਗਾ ਦੇ ਤਿੰਨ ਕੋਚਿੰਗ ਸੈਂਟਰਾਂ ਵਿੱਚ ਅਗਨੀਵੀਰ ਪ੍ਰੀਖਿਆ ਦੀ ਕਰਵਾਈ ਜਾ ਰਹੀ ਮੁਫਤ ਤਿਆਰੀ

ਸੈਂਟਰ ਵਿੱਚ ਤਾਇਨਾਤ ਕੋਚਾਂ ਦੇ ਸੰਪਰਕ ਨੰਬਰ ਜਾਰੀ, ਸਿਖਿਆਰਥੀ ਸੰਪਰਕ ਕਰਕੇ ਲੈਣ ਲਾਹਾ-ਡਿੰਪਲ ਥਾਪਰ ਮੋਗਾ …

Leave a Reply

Your email address will not be published. Required fields are marked *