ਸਿੱਖਿਆ ਕ੍ਰਾਂਤੀ ਅਧੀਨ ਬਣੇ ਸੋਹਣੇ ਸਮਾਰਟ ਕਮਰਿਆਂ ਦਾ ਵਿਧਾਇਕ ਦਵਿੰਦਰਜੀਤ ਸਿੰਘ ਵੱਲੋਂ ਉਦਘਾਟਨ

32 ਲੱਖ ਤੋਂ ਵਧੇਰੇ ਦੇ ਵਿਕਾਸ ਕਾਰਜਾਂ ਨਾਲ ਦੋ ਸਕੂਲਾਂ ਦੀ ਬਦਲੀ ਨੁਹਾਰ

ਮੋਗਾ (ਕਮਲ) :- ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਿਲਕੁਲ ਬਦਲ ਰਹੀ ਹੈ, ਸਮਾਰਟ ਕਲਾਸ ਰੂਮ, ਕੰਪਿਊਟਰ ਲੈਬਜ, ਖੇਡ ਗਰਾਊਂਡ ਤੇ ਹੋਰ ਆਧੁਨਿਕ ਸਹੂਲਤਾਂ ਸਕੂਲ ਦੀ ਪੜਾਈ ਦੇ ਮਿਆਰ ਨੂੰ ਹੋਰ ਉੱਚਾ ਕਰ ਰਹੀਆਂ ਹਨ। ਇਸ ਸਿੱਖਿਆ ਕ੍ਰਾਂਤੀ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਈਸੇ ਖਾਂ ਵਿੱਚ 21.37 ਲੱਖ ਅਤੇ ਕੋਟ ਸਦਰ ਖਾਂ ਦੇ ਸਕੂਲ ਨੂੰ 10.81 ਲੱਖ ਰੁਪਏ ਦੀ ਗ੍ਰਾਂਟ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਨੇ ਕੀਤਾ। ਇਹਨਾਂ ਵਿਕਾਸ ਕਾਰਜਾਂ ਵਿੱਚ ਸਮਾਰਟ ਕਮਰੇ, ਚਾਰਦਿਵਾਰੀ ਦੀ ਰਿਪੇਅਰ ਆਦਿ ਮਹੱਤਵਪੂਰਨ ਕਾਰਜ ਸ਼ਾਮਿਲ ਹਨ। ਇਸ ਉਦਘਾਟਨ ਮੌਕੇ ਵਿਧਾਇਕ ਦਵਿੰਦਰਜੀਤ ਸਿੰਘ ਨੇ ਦੱਸਿਆ ਕਿ ਹੁਣ ਸੂਬੇ ਦਾ ਹਰੇਕ ਸਕੂਲ ਆਧੁਨਿਕ ਹੋ ਰਿਹਾ ਹੈ। ਆਮ ਆਦਮੀ ਪਾਰਟੀ ਆਉਣ ਨਾਲ ਸੂਬੇ ਦੇ ਸਿੱਖਿਆ ਦੇ ਮਿਆਰ ਵਿੱਚ ਵੀ ਵਾਧਾ ਹੋਇਆ ਹੈ।

ਉਹਨਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਪੱਖ ਤੋਂ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਹਿਲਾਂ ਵੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਹੁਣ ਵੀ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਸਕੂਲਾਂ ਦੀ ਨੁਹਾਰ ਬਦਲਣ ਦੇ ਯਤਨ ਜਾਰੀ ਰਹਿਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਵਿੱਚ ਵਾਧਾ ਹੋ ਰਿਹਾ ਹੈ। ਉਹਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਮਿਸਾਲੀ ਕ੍ਰਾਂਤੀਆਂ ਲਿਆ ਰਹੀ ਹੈ ਉਹ ਵੀ ਆਪਣੀ ਨਿੱਜੀ ਜਿੰਮੇਵਾਰੀ ਸਮਝ ਕੇ ਸਿੱਖਿਆ ਦੇ ਖੇਤਰ ਨੂੰ ਹੋਰ ਬੁਲੰਦੀਆਂ ਵੱਲ ਲਿਜਾਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ। ਵਿਧਾਇਕ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਦਾਖਲੇ ਦਾ ਗ੍ਰਾਫ ਵੀ ਦਿਨ ਪ੍ਰਤੀ ਦਿਨ ਵਧ ਰਿਹਾ ਹੈ, ਕਿਉਂਕਿ ਉੱਚ ਦਰਜੇ ਦੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *