ਬਾਲ ਭਿਖਿਆ ਨੂੰ ਰੋਕਣ ਲਈ ਜਿਲ੍ਹੇ ‘ਚ ਜਾਗਰੂਕਤਾ ਮੁਹਿੰਮ ਅਤੇ ਛਾਪੇਮਾਰੀ ਜਾਰੀ-ਡੀ.ਸੀ.ਪੀ.ਓ.

ਮੋਗਾ (ਕਮਲ) :- ਸ਼ਹਿਰ ਦੇ ਮੇਨ ਬਜਾਰ ਵਿੱਚ ਬਾਲ ਭਿਖਿਆ ਨੂੰ ਰੋਕਣ ਲਈ ਜਾਗਰੂਕਤਾ ਗਤੀਵਿਧੀਆ ਤੋਂ ਇਲਾਵਾ ਛਾਪੇਮਾਰੀ ਕੀਤੀ ਗਈ ਤਾਂ ਜੋ ਬਾਲ ਭਿਖਿਆ ਨੂੰ ਰੋਕਿਆ ਜਾ ਸਕੇ। ਜਿਲ੍ਹਾ ਬਾਲ ਸੁਰੱਖਿਆ ਅਫਸਰ ਪਰਮਜੀਤ ਕੌਰ ਨੇ ਦੱਸਿਆ ਕਿ ਇਸ ਸਬੰਧ ਵਿੱਚ ਮਾਰਕੀਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਬਾਲ ਭਿਖਿਆ ਕਰਵਾਉਣ ਨਾਲ ਹੋਣ ਵਾਲੀ ਸਜਾ ਅਤੇ ਜੁਰਮਾਨੇ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਟੀਮ ਵੱਲੋਂ ਦੁਕਾਨ ਮਾਲਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕੋਈ ਵੀ ਬੱਚਾ ਭੀਖ ਮੰਗਦਾ ਮਿਲਦਾ ਹੈ ਤਾਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਬੱਚੇ ਉਨ੍ਹਾਂ ਨੂੰ ਮਿਲਦੇ ਹਨ ਤਾਂ ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤੇ ਇਸ ਸਬੰਧੀ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਵੀ ਸੂਚਿਤ ਕੀਤਾ ਜਾਵੇ। ਇਸ ਮੌਕੇ ਤੇ ਟੀਮ ਵੱਲੋਂ ਆਮ ਪਬਲਿਕ ਨੂੰ ਵੀ ਅਪੀਲ ਕੀਤੀ ਗਈ ਕਿ ਇਸ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਲੀਗਲ ਕਮ ਪ੍ਰੋਬੇਸ਼ਨ ਅਫਸਰ ਮਿਸ ਹਰਵਿੰਦਰ ਕੌਰ, ਮੈਂਬਰ ਬਾਲ ਭਲਾਈ ਕਮੇਟੀ, ਮੋਗਾ ਸ੍ਰੀ ਅਵਤਾਰ ਸਿੰਘ, ਪੁਲਿਸ ਵਿਭਾਗ ਤੋਂ ਏ.ਐਸ.ਆਈ ਨਛੱਤਰ ਸਿੰਘ ਅਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸੋਸ਼ਲ ਵਰਕਰ ਚੰਚਲ ਗੋਇਲ, ਕੇਸ ਵਰਕਰ ਹਰਜੋਤ ਸਿੰਘ ਅਤੇ ਰਮਨਦੀਪ ਕੌਰ ਹਾਜ਼ਰ ਸਨ।

Check Also

लायंस क्लब जालंधर द्वारा आयोजित दो दिवसीय बिना ऑप्रेशन घुटनों का दर्द से छुटकारा हेतु नी-ब्रेस कैंप का हुआ समापन

लायंस क्लब जालंधर की सेवाएं सराहनीय-संदीप बहल जालंधर (अरोड़ा) :- लायंस क्लब जालंधर द्वारा लांयस …

Leave a Reply

Your email address will not be published. Required fields are marked *