ਡਿਪਟੀ ਕਮਿਸ਼ਨਰ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ
ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਮਿਤੀ 22 ਅਪ੍ਰੈਲ ਦਿਨ ਮੰਗਲਵਾਰ ਨੂੰ ਸ਼ਹਿਰ ਮੋਗਾ ਵਿੱਚ ਕੱਢੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜ) ਹਿਤੇਸ਼ਵੀਰ ਗੁਪਤਾ ਨੇ ਦੱਸਿਆ ਕਿ ਇਹ ਰੈਲੀ ਸਵੇਰੇ 8 ਵਜੇ ਜੋਗਿੰਦਰ ਚੌਕ (ਮੁੱਖ ਬੱਸ ਅੱਡਾ) ਤੋਂ ਰਵਾਨਾ ਹੋ ਕੇ ਬਾਜ਼ਾਰ ਵਿੱਚੋਂ ਗੁਜ਼ਰਦੀ ਹੋਈ ਨੇਚਰ ਪਾਰਕ ਵਿਖੇ ਸਮਾਪਤ ਹੋਵੇਗੀ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਅੱਗੇ ਆਉਣ ਅਤੇ ਇਸ ਰੈਲੀ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਉਹਨਾਂ ਕਿਹਾ ਕਿ ਇਸ ਰੈਲੀ ਵਿੱਚ ਭਾਗ ਲੈਣ ਲਈ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਸਕੂਲੀ ਵਿਦਿਆਰਥੀਆਂ ਨੇ ਨਾਮ ਦਰਜ ਕਰਵਾਇਆ ਹੈ।