ਮੋਗਾ ਦੇ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਵਿੱਚ ਰਹੇਗੀ ਛੁੱਟੀ
ਮੋਗਾ (ਕਮਲ) :- ਨੈਸ਼ਨਲ ਟੈਸਟਿੰਗ ਏਜੰਸੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿਖੇ ਮਿਤੀ 4 ਮਈ 2025 ਨੂੰ ਨੀਟ (ਯੂ ਜੀ)-2025 ਦੀ ਹੋਣ ਵਾਲੀ ਪ੍ਰੀਖਿਆ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਪ੍ਰੀਖਿਆ ਕੇਂਦਰ ਨਿਰਧਾਰਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਮੋਗਾ ਨੂੰ ਕੁਲੈਕਸ਼ਨ ਸੈਂਟਰ/ਹੈੱਡ ਕੁਆਰਟਰ ਬਣਾਇਆ ਗਿਆ ਹੈ। ਇਸ ਪ੍ਰੀਖਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਵੱਲੋਂ 3 ਮਈ 2025 ਦਿਨ ਸ਼ਨੀਵਾਰ ਨੂੰ ਉਕਤ ਪ੍ਰੀਖਿਆ ਨਾਲ ਸਬੰਧਤ ਸਕੂਲਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ।