Wednesday , 28 January 2026

ਮੰਡੀਆਂ ਵਿੱਚ ਆਈ ਕੁੱਲ ਕਣਕ ਵਿੱਚੋਂ 99.76 ਫੀਸਦੀ ਖਰੀਦ

ਤੇ 65 ਫੀਸਦੀ ਲਿਫਟਿੰਗ

ਮੋਗਾ (ਕਮਲ) :- ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਸੀਜਨ ਮੁਕੰਮਲ ਹੋਣ ਦੇ ਕਿਨਾਰੇ ਹੈ ਪਹਿਲਾਂ ਕਣਕ ਦੀ ਖਰੀਦ ਨੂੰ ਤੇਜ ਗਤੀ ਨਾਲ ਚਾਲੂ ਰੱਖਿਆ ਗਿਆ ਅਤੇ ਹੁਣ ਪ੍ਰਸ਼ਾਸ਼ਨ ਦਾ ਪੂਰਾ ਜੋਰ ਲਿਫਟਿੰਗ ਪ੍ਰਕਿਰਿਆ ਵੱਲ ਹੈ। ਲਿਫਟਿੰਗ ਪੂਰੀ ਤੇਜੀ ਨਾਲ ਜਾਰੀ ਰੱਖਣ ਲਈ ਪੁਰਜੋਰ ਕੋਸ਼ਿਸ਼ਾਂ ਜਾਰੀ ਹਨ। ਬੀਤੀ ਸ਼ਾਮ ਤੱਕ 435667 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਜਿਹੜੀ ਕਿ 65 ਫੀਸਦੀ ਬਣਦੀ ਹੈ ਆਉਣ ਵਾਲੇ ਦਿਨਾਂ ਵਿੱਚ ਇਸਨੂੰ ਹੋਰ ਤੇਜ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਆਈ 707075 ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 705400 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਮੰਡੀਆਂ ਵਿੱਚ ਕੁੱਲ ਆਈ ਕਣਕ ਵਿਚੋਂ 99.76 ਫ਼ੀਸਦੀ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1641.10 ਕਰੋੜ ਰੁਪਏ ਜਮ੍ਹਾਂ ਵੀ ਕਰਵਾਏ ਗਏ ਹਨ। ਉਹਨਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕੁੱਲ ਕਣਕ ਵਿੱਚੋਂ ਪਨਗ੍ਰੇਨ ਵੱਲੋਂ 219412 ਮੀਟਰਕ ਟਨ, ਮਾਰਕਫੈੱਡ ਵੱਲੋਂ 193111 ਮੀਟਰਕ ਟਨ, ਪਨਸਪ ਵੱਲੋਂ 164910 ਮੀਟਰਕ ਟਨ, ਵੇਅਰ ਹਾਊਸ ਵੱਲੋਂ 119395 ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 8642 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

Check Also

अंडमान-निकोबार में गणतंत्र दिवस पर तिरंगा फहराकर स्वतंत्रता सेनानियों को किया नमन

(JJS) – अंडमान निकोबार द्वीप समूह में गणतंत्र दिवस के पावन अवसर पर कनाडा से …

Leave a Reply

Your email address will not be published. Required fields are marked *