ਨਵੇਂ ਚੁਣੇ ਸਰਪੰਚਾਂ/ਪੰਚਾਂ ਲਈ ਬਲਾਕ ਪੱਧਰ ਤੇ ਤੀਸਰਾ ਸਿਖਲਾਈ ਕੈਂਪ ਲਗਾਇਆ

ਮੋਗਾ (ਕਮਲ) :- ਪ੍ਰਾਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਮੋਹਾਲੀ ਪੰਜਾਬ ਵੱਲੋਂ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ ਲਈ ਬਲਾਕ ਪੱਧਰ ਤੇ ਤੀਸਰਾ ਤਿੰਨ ਰੋਜਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਇਹ ਜਾਣਕਾਰੀ ਬੀ.ਡੀ.ਪੀ.ਓ. ਬਾਘਾਪੁਰਾਣਾ ਹਰੀ ਸਿੰਘ ਨੇ ਦਿੱਤੀ। ਉਹਨਾਂ ਦੱਸਿਆ ਕਿ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਮਾਸਟਰ ਰਿਸੋਰਸ ਪਰਸਨ, ਈ-ਪੰਚਾਇਤ ਓਪਰੇਟਰ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਟ੍ਰੇਨਿੰਗ ਦਿੱਤੀ ਗਈ ਅਤੇ ਉਹਨਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਸਾਂਝੀਆਂ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਟ੍ਰੇਨਿੰਗ ਕੈਂਪ ਵਿੱਚ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਏ.ਪੀ.ਓ ਮਗਨਰੇਗਾ, ਸਿੱਖਿਆ ਵਿਭਾਗ, ਐੱਸ.ਆਰ.ਐੱਲ.ਐੱਮ ਵਿਭਾਗ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਟ੍ਰੇਨਿੰਗ ਵਿੱਚ ਹਿੱਸਾ ਲਿਆ। ਇਸ ਟਰੇਨਿੰਗ ਦੌਰਾਨ ਸ਼੍ਰੀਮਤੀ ਵੀਰਪਾਲ ਕੌਰ, ਸਰਬਜੀਤ ਕੌਰ ਮਾਸਟਰ ਰਿਸੋਰਸ ਪਰਸਨ ਐੱਸ.ਆਈ.ਆਰ.ਡੀ ਮੋਹਾਲੀ, ਸੁਖਵਿੰਦਰ ਸਿੰਘ ਨੋਡਲ ਅਫਸਰ, ਪੰਚਾਇਤ ਸਕੱਤਰ/ਗ੍ਰਾਮ ਸੇਵਕ, ਕਰਮਜੀਤ ਕੌਰ ਏ.ਪੀ.ਓ ਮਗਨਰੇਗਾ, ਸੰਦੀਪ ਸਿੰਘ ਬੀ.ਪੀ.ਐੱਮ ਐੱਸ.ਆਰ.ਐੱਲ.ਐੱਮ, ਦੇਵੀ ਪ੍ਰਸ਼ਾਦ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਾਘਾਪੁਰਾਣਾ, ਹਰਜਿੰਦਰ ਕੌਰ ਸਿਹਤ ਵਿਭਾਗ, ਕੋਮਲ ਬਾਂਸਲ ਸੁਪਰਵਾਈਜਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੋਂ ਇਲਾਵਾ ਅਰੁਣਦੀਪ ਸਿੰਘ ਚੰਦੀ ਡਾਟਾ ਐਂਟਰੀ ਓਪਰੇਟਰ ਆਦਿ ਹਾਜਰ ਰਹੇ।

Check Also

ਪੰਜਾਬ ਐਂਡ ਸਿੰਧ ਬੈਂਕ, ਲੀਡ ਬੈਂਕ ਵੱਲੋਂ ਤਰਜੀਹੀ ਖੇਤਰ ‘ਚ 101 ਫ਼ੀਸਦੀ ਟੀਚਾ ਪ੍ਰਾਪਤ, ਸੂਬੇ ਵਿੱਚੋਂ ਚੌਥੇ ਸਥਾਨ ਤੇ ਮੋਗਾ

ਸਮੂਹ ਬੈਂਕ ਅਧਿਕਾਰੀ ਕਮਜ਼ੋਰ ਵਰਗ ਦੇ ਲੋਕਾਂ ਨੂੰ ਆਸਾਨ ਵਿਆਜ਼ ਦਰਾਂ ‘ਤੇ ਵੱਧ ਤੋਂ ਵੱਧ …

Leave a Reply

Your email address will not be published. Required fields are marked *