ਮੋਗਾ (ਕਮਲ) :- ਸਾਬਕਾ ਸੈਨਿਕਾਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵਚਨਬੱਧ ਹੈ। ਸ਼ਹੀਦ ਸੈਨਿਕਾਂ ਦੇ ਪ੍ਰੀਵਾਰਾਂ ਦੀ ਭਲਾਈ ਲਈ ਯੋਗਦਾਨ ਪਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਝੰਡਾ ਦਿਵਸ ਦੀ ਰਾਸ਼ੀ ਜਿਹੜੀ ਕਿ ਸਾਬਕਾ ਸੈਨਿਕਾਂ ਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ ਵਿੱਚ, ਜ਼ਿਲ੍ਹੇ ਦੇ ਨਾਗਰਿਕਾਂ, ਸਕੂਲਾਂ/ਕਾਲਜਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕ੍ਰਮਚਾਰੀਆਂ ਨੂੰ ਵੀ ਇਸ ਵੱਧ ਤੋ ਵੱਧ ਯੋਗਦਾਨ ਪਾਉਣ ਦੀ ਪਾਉਣਾ ਚਾਹੀਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਵੱਲੋਂ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਕੀਤਾ। ਮੀਟਿੰਗ ਵਿੱਚ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ, ਲੈਫ. ਕਰਨਲ ਡਾਕਟਰ ਸੁਖਮੀਤ ਮਿਨਹਾਸ (ਰਿਟਾ) ਮੀਤ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਅਤੇ ਬੋਰਡ ਦੇ ਸਮੂਹ ਮੈਂਬਰਾਂ ਨੇ ਹਾਜ਼ਰੀ ਭਰੀ। ਗਰੁੱਪ ਕੈਪਟਨ ਦੇਵਿੰਦਰ ਸਿੰਘ ਢਿੱਲੋਂ ਰਿਟਾਇਰਡ ਸਕੱਤਰ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਨੇ ਹਾਜਰੀ ਭਰੀ। ਗਰੁੱਪ ਕੈਪਟਨ ਦੇਵਿੰਦਰ ਸਿੰਘ ਢਿੱਲੋਂ (ਰਿਟ) ਵੱਲੋਂ ਮੀਟਿੰਗ ਵਿੱਚ ਸੈਨਿਕ ਸਦਨ ਬਣਾਉਣ ਬਾਰੇ, ਝੰਡਾ ਦਿਵਸ ਦੀ ਰਾਸ਼ੀ ਇਕੱਤਰ ਕਰਨ ਬਾਰੇ, ਪੁਲਿਸ ਵਿਭਾਗ ਦੀਆਂ ਸ਼ਿਕਾਇਤਾਂ ਸਬੰਧੀ, ਸੁਵਿਧਾ ਸੈਂਟਰ ਵਿੱਚ ਸੈਨਿਕਾਂ ਦੀ ਪਹਿਲ ਦੇ ਆਧਾਰ ਤੇ ਸੁਣਵਾਈ ਬਾਰੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ। ਸਬੰਧਤ ਅਧਿਕਾਰੀਆੰ ਨੂੰ ਤੁਰੰਤ ਅਸਰ ਨਾਲ ਇਹਨਾਂ ਦਾ ਨਿਪਟਾਰਾ ਕਰਨ ਬਾਰੇ ਹਦਾਇਤਾਂ ਦਿੱਤੀਆਂ। ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੀਆਂ ਚੱਲ ਰਹੀਆਂ ਸਕੀਮਾਂ ਦੀ ਵਧੇਰੇ ਜਾਣਕਾਰੀ ਲਈ ਕਮਰਾ ਨੰਬਰ ਸੀ 214, ਜਿਹਲਮ ਜਨਾਬ ਕੰਪਲੈਕਸ ਦੂਸਰੀ ਮੰਜਿਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
