Wednesday , 28 January 2026

ਬਾਘਾਪੁਰਾਣਾ ਦੇ ਚੀਦਾ, ਦੱਲੂਵਾਲਾ, ਮੌੜ ਨੌ ਆਬਾਦ ਪਿੰਡ ਵਿਖੇ ਨਸ਼ਿਆ ਦੇ ਵਿਰੁੱਧ ਜੰਗ ਦਾ ਐਲਾਨ

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਨ ਦਾ ਦਿੱਤਾ ਹੋਕਾ

ਮੋਗਾ (ਵਿਮਲ) :- ਨਸ਼ਾ ਮੁਕਤੀ ਯਾਤਰਾ ਦੌਰਾਨ ਅੱਜ ਬਾਘਾਪੁਰਾਣਾ ਹਲਕੇ ਦੇ ਪਿੰਡ ਚੀਦਾ, ਦੱਲੂਵਾਲਾ, ਮੌੜ ਨੌ ਆਬਾਦ ਵਿਖੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਫ਼ੈਸਲਾਕੁਨ ਜੰਗ ਦੇ ਅਗਲੇ ਪੜਾਅ ਤਹਿਤ ਅਸੀਂ ਪਿੰਡ ਪਿੰਡ ਜਾ ਰਹੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਦਿਆਂ ਸਹੁੰ ਵੀ ਚੁਕਾਈ।

ਉਹਨਾਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਲੜਨ ਲਈ ਪ੍ਰੇਰਿਆ। ਵਿਧਾਇਕ ਨੇ ਕਿਹਾ ਕਿ ਇਸ ਯਾਤਰਾ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਸੂਬੇ ਦੇ ਹਰੇਕ ਘਰ ਤੱਕ ਪਹੁੰਚ ਬਣਾ ਕੇ ਸੂਬੇ ਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ ਤੋਂ ਖ਼ਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਦਾ ਆਗਾਜ਼ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਤੋਂ ਕੀਤਾ ਗਿਆ ਹੈ। ਉਹਨਾਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਛੇੜੀ ਇਸ ਲੜਾਈ ‘ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਦ ਇਹ ਲੜਾਈ ਲੋਕ ਲਹਿਰ ਬਣ ਗਈ ਤਾਂ ਸੂਬੇ ‘ਚੋਂ ਨਸ਼ਾ ਖ਼ਤਮ ਹੁੰਦਿਆਂ ਦੇਰ ਨਹੀਂ ਲੱਗੇਗੀ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪ੍ਰਸ਼ਾਸ਼ਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਉਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।

Check Also

अंडमान-निकोबार में गणतंत्र दिवस पर तिरंगा फहराकर स्वतंत्रता सेनानियों को किया नमन

(JJS) – अंडमान निकोबार द्वीप समूह में गणतंत्र दिवस के पावन अवसर पर कनाडा से …

Leave a Reply

Your email address will not be published. Required fields are marked *