Wednesday , 28 January 2026

ਨੈਸ਼ਨਲ ਫੂਡ ਸਕਿਊਰਟੀ ਐਕਟ-2013 ਅਧੀਨ ਵੱਖ-ਵੱਖ ਸਕੀਮਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਪਾਸ ਕੀਤੀ ਜਾ ਸਕਦੀ ਸ਼ਿਕਾਇਤ- ਚੇਤਨ ਪ੍ਰਕਾਸ਼ ਧਾਲੀਵਾਲ

ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ, ਮਿੱਡਲ ਤੇ ਹਾਈ ਸਕੂਲਾਂ ਤੇ ਆਂਗਨਵਾੜੀ ਸੈਂਟਰਾਂ ਦਾ ਕੀਤਾ ਅਚਨਚੇਤ ਦੌਰਾ ਰਾਸ਼ਨ ਡਿਪੂਆਂ ’ਤੇ ਕਣਕ ਦੀ ਵੰਡ ਦਾ ਲਿਆ ਜਾਇਜ਼ਾ, ਪ੍ਰਗਟਾਈ ਸੰਤੁਸ਼ਟੀ ਰਾਸ਼ਨ ਡਿਪੂਆਂ ਦੇ ਬਾਹਰ ਸ਼ਿਕਾਇਤ ਬਾਕਸ ਤੇ ਜਾਗਰੂਕਤਾ ਬੈਨਰ ਲਗਾਉਣੇ ਲਾਜ਼ਮੀ

ਜਲੰਧਰ (ਅਰੋੜਾ) :- ਨੈਸ਼ਨਲ ਫੂਡ ਸਕਿਉਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਸ਼ਿਕਾਇਤ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਪਾਸ ਕੀਤੀ ਜਾ ਸਕਦੀ ਹੈ। ਇਹ ਜਾਣਕਾਰੀ ਮੈਂਬਰ ਪੰਜਾਬ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਅੱਜ ਜ਼ਿਲ੍ਹਾ ਜਲੰਧਰ ਵਿਖੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਰਾਸ਼ਨ ਡਿਪੂਆਂ ਦੀ ਅਚਨਚੇਤ ਜਾਂਚ ਦੌਰਾਨ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਚੁਹੇਕੀ, ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਦੀਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲੀ ਅਤੇ ਇਸ ਦੇ ਨਾਲ ਹੀ ਆਂਗਣਵਾੜੀ ਸੈਂਟਰ ਦੀਵਾਲੀ, ਜੰਡਿਆਲੀ ਅਤੇ ਕੰਗਣੀਵਾਲ ਅਤੇ ਰਾਸ਼ਨ ਡਿਪੂ ਧੀਨਾ, ਸੁਰਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮਿਡ ਡੇਅ ਮੀਲ ਅਤੇ ਅਨਾਜ ਭੰਡਾਰ ਅਤੇ ਪੀਣ ਵਾਲੇ ਪਾਣੀ ਦਾ ਨਿਰੀਖਣ ਕੀਤਾ ਗਿਆ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਬੱਚਿਆਂ ਦੇ ਪੀਣ ਵਾਲੇ ਪਾਣੀ ਵਿੱਚ ਟੀ.ਡੀ.ਐਸ. ਦੀ ਮਾਤਰਾ ਸਹੀ ਹੋਣੀ ਚਾਹੀਦੀ ਹੈ ਅਤੇ ਇਸ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕੁੱਕ ਅਤੇ ਹੈਲਪਰਾਂ ਦੇ ਨੁੰਹ ਨਹੀਂ ਰੱਖੇ ਹੋਣੇ ਚਾਹੀਦੇ ਅਤੇ ਜੋ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਖਿਲਾਫ਼ ਸ਼ਖਤ ਕਾਰਵਾਈ ਅਮਲ ਵਿੰਚ ਲਿਆਂਦੀ ਜਾਵੇਗੀ। ਇਸ ਮੌਕੇ ਮੈਂਬਰ ਪੰਜਾਬ ਫੂਡ ਕਮਿਸ਼ਨ ਵਲੋਂ ਆਂਗਣਵਾੜੀ ਸੈਟਰਾ ਦੀ ਚੈਕਿੰਗ ਕਰਦਿਆਂ ਲਾਭਪਾਤਰੀਆਂ ਨੂੰ ਦਿੱਤੇ ਜਾਣ ਵਾਲੇ ਲਾਭਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਗਈ। ਉਨ੍ਹਾਂ ਵਲੋਂ ਆਂਗਨਵਾੜੀ ਸੈਂਟਰਾਂ ਦਾ ਰਿਕਾਰਡ ਵੀ ਚੈਕ ਕੀਤਾ ਗਿਆ। ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਹਦਾਇਤ ਕੀਤੀ ਕਿ ਆਂਗਨਵਾੜੀ ਸੈਂਟਰਾਂ ਲਈ ਵੱਖਰੇ-ਵੱਖਰੇ ਵਰਕਰਾਂ ਦਾ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇ।

ਇਸ ਉਪਰੰਤ ਉਨ੍ਹਾਂ ਵਲੋਂ ਰਾਸ਼ਨ ਡਿਪੂ ਧੀਨਾ, ਸੁਰਾ ਵਿਖੇ ਕਣਕ ਦੀ ਵੰਡ ਦੇ ਚੱਲ ਰਹੇ ਕੰਮ ਦਾ ਨਿਰੀਖਣ ਵੀ ਕੀਤਾ ਗਿਆ, ਜਿਸ ’ਤੇ ਉਨ੍ਹਾਂ ਵਲੋਂ ਸੰਤੁਸ਼ਤੀ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰਾਸ਼ਨ ਡਿਪੂਆਂ ਦੇ ਬਾਹਰ ਵਿਖੇ ਸ਼ਿਕਾਇਤ ਬਾਕਸ ਅਤੇ ਜਾਗਰੂਕਤਾ ਬੈਨਰ ਲਗਾਉਣੇ ਲਾਜ਼ਮੀ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਹ ਬੈਨਰ ਜਲਦ ਤੋਂ ਜਲਦ ਡਿਪੂਆਂ ਦੇ ਬਾਹਰ ਲਗਾਉਣੇ ਯਕੀਨੀ ਬਣਾਏ ਜਾਣ। ਇਸ ਮੌਕੇ ਉਨ੍ਹਾਂ ਵਲੋਂ ਲਾਭਪਾਤਰੀਆਂ ਨੂੰ ਕਮਿਸ਼ਨ ਦੇ ਹੈਲਪਲਾਈਨ ਨੰਬਰ 98767-64545 ਅਤੇ ਈਮੇਲ punjabfoodcommission0gmail.com ਸਬੰਧੀ ਜਾਣਕਾਰੀ ਵੀ ਮੁਹੱਈਆ ਕਰਵਾਈ ਗਈ।

Check Also

अंडमान-निकोबार में गणतंत्र दिवस पर तिरंगा फहराकर स्वतंत्रता सेनानियों को किया नमन

(JJS) – अंडमान निकोबार द्वीप समूह में गणतंत्र दिवस के पावन अवसर पर कनाडा से …

Leave a Reply

Your email address will not be published. Required fields are marked *