Wednesday , 28 January 2026

ਕੌਂਸਲ ਬਾਘਾਪੁਰਾਣਾ ਅਤੇ ਪ੍ਰਦੂਸ਼ਣ ਕੰਟਰੋਲ ਵਿਭਾਗ ਵੱਲੋਂ ਬਾਘਾਪੁਰਾਣਾ ਵਿਖੇ ਪਲਾਸਟਿਕ ਲਿਫਾਫਿਆਂ ਦੀ ਚੈਕਿੰਗ

ਪਲਾਸਟਿਕ ਲਿਫਾਫੇ ਜਬਤ ਕਰਕੇ ਕੀਤੇ ਚਲਾਨ

ਮੋਗਾ (ਵਿਮਲ) :- ਸਿੰਗਲ ਯੂਜ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਕਰਕੇ ਪੰਜਾਬ ਸਰਕਾਰ ਵੱਲੋਂ ਇਸ ਉੱਪਰ ਪੂਰਨ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਪ੍ਰਸ਼ਾਸ਼ਨ, ਨਗਰ ਨਿਗਮ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਇਸ ਦੀ ਪਾਬੰਦੀ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਵਾਉਣ ਲਈ ਯਤਨਸ਼ੀਲ ਹਨ।
ਅੱਜ 27 ਮਈ ਨੂੰ ਨਗਰ ਕੌਂਸਲ ਬਾਘਾਪੁਰਾਣਾ ਅਤੇ ਪ੍ਰਦੂਸ਼ਣ ਕੰਟਰੋਲ ਵਿਭਾਗ ਨਾਲ ਮਿਲ ਕੇ ਪਲਾਸਟਿਕ ਲਿਫਾਫਿਆਂ ਦੀ ਚੈਕਿੰਗ ਕਰਕੇ ਜਾਗਰੂਕ ਕੀਤਾ ਗਿਆ। ਇਸ ਮੌਕੇ ਚਲਾਨ ਕਰਕੇ ਪਲਾਸਟਿਕ ਲਿਫਾਫੇ ਜਬਤ ਵੀ ਕੀਤੇ ਗਏ।
ਨਗਰ ਕੌਂਸਲ ਦੇ ਸੈਨਟਰੀ ਇੰਸਪੈਕਟਰ ਦੀਪਕ ਕੁਮਾਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਪ੍ਰਦੂਸ਼ਣ ਕੰਟਰੋਲ ਵਿਭਾਗ ਦੇ ਐਸ. ਡੀ.ੳ. ਸ.ਸ਼ਮਸ਼ੇਰ ਸਿੰਘ, ਸੀ ਐਫ ਹਰਦੀਪ ਕੌਰ, ਮੋਟੀਵੇਟਰ ਅਕਾਸ਼ਦੀਪ ਸਿੰਘ ,ਰਾਜੀਵ ਸਿੰਘ ਆਦਿ ਹਾਜ਼ਰ ਸਨ। ਉਹਨਾਂ ਦੱਸਿਆ ਕਿ ਪਲਾਸਟਿਕ ਕੁਦਰਤੀ ਤੌਰ ਉਤੇ ਨਸ਼ਟ ਨਹੀਂ ਹੁੰਦਾ ਅਤੇ ਲੰਬਾ ਸਮੇਂ ਤੱਕ ਧਰਤੀ ਤੇ ਪ੍ਰਦੁਸ਼ਨ ਦਾ ਕਾਰਨ ਬਣਦਾ ਹੈ। ਉਨਾਂ ਨੇ ਕਿਹਾ ਕਿ ਮਨੁੱਖਤਾ ਲਈ ਸਾਨੂੰ ਇਕਹਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਬੰਦ ਕਰਨੀ ਹੀ ਪੈਣੀ ਹੈ। ਉਨ੍ਹਾਂ ਸਮੂਹ ਦੁਕਾਨਦਾਰਾਂ, ਸਬਜੀ ਵਿਕਰੇਤਾ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਤੋਂ ਗਰੇਜ਼ ਕਰਨ ਅਤੇ ਜੇਕਰ ਵਿਭਾਗ ਦੇ ਧਿਆਨ ਵਿੱਚ ਅਜਿਹੀ ਗੱਲ ਸਾਹਮਣੇ ਆਉਂਦੀ ਹੈ ਤਾਂ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Check Also

एच.एम.वी. में स्नातकोत्तर हिन्दी विभाग द्वारा गुरू तेग बहादुर जी के 350 वें शहीदी दिवस को समर्पित विस्तारक संभाषण आयोजित

जालंधर (अरोड़ा) :- हंसराज महिला महाविद्यालय, जालन्धर में प्राचार्या डॉ. एकता खोसला के संरक्षण में …

Leave a Reply

Your email address will not be published. Required fields are marked *