ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਵੱਲੋਂ ਪਿੰਡਾਂ ਦੇ ਵਸਨੀਕਾਂ ਨੂੰ ‘ਨਸ਼ਿਆਂ ਖਿਲਾਫ ਲਾਮਬੰਦ ਹੋਣ ਦਾ ਸੱਦਾ

ਪੰਚਾਇਤਾਂ ਨੂੰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਾਉਣ ਦੀ ਅਪੀਲ

ਮੋਗਾ (ਵਿਮਲ) :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਦੇ ਸਾਰਥਕ ਸਿੱਟੇ ਆਉਣ ਲੱਗੇ ਹਨ, ਲੋਕ ਨਸ਼ਿਆ ਦੇ ਖਿਲਾਫ ਲਾਮਵੰਦ ਹੋ ਕੇ ਨਸ਼ਿਆਂ ਵਿਰੁੱਧ ਜੰਗ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ। ਮੋਗਾ ਦੇ ਬਹੁਤ ਸਾਰੇ ਪਿੰਡਾਂ ਵਾਰਡਾਂ ਵਿੱਚ ਇਸ ਤਹਿਤ ਪ੍ਰੋਗਰਾਮਾਂ ਦੇ ਸਫਲ ਆਯੋਜਨ ਕਰਵਾਏ ਜਾ ਚੁੱਕੇ ਹਨ ਅਤੇ ਰਹਿੰਦੇ ਪਿੰਡਾਂ ਤੱਕ ਪਹੁੰਚ ਬਣਾਉਣ ਲਈ ਵੀ ਪ੍ਰੋਗਰਾਮ ਨਿਰੰਤਰ ਜਾਰੀ ਹਨ। ਇਹ ਜਾਣਕਾਰੀ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਇਸ ਮੁਹਿੰਮ ਤਹਿਤ ਰੱਖੇ ਗਏ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨ ਮੌਕੇ ਕੀਤਾ। ਉਹਨਾਂ ਇਸ ਮੁਹਿੰਮ ਦੌਰਾਨ ਪਿੰਡ ਨਸੀਰੇਵਾਲਾ, ਇੱਜਤਵਾਲਾ, ਅਟਾਰੀ, ਚੂਹੜਚੱਕ, ਉਮਰੀਆਨਾ ਵਿੱਚ ਨਸ਼ਾ ਮੁਕਤੀ ਯਾਤਰਾਵਾਂ’ ਕੱਢ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ।
ਉਨ੍ਹਾਂ ਇਸ ਮੌਕੇ ਹਾਜ਼ਰੀਨ ਅਤੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ।
ਉਹਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਗਈ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਖਤਮ ਕੀਤੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਆਦੀ ਜਾਂ ਨਸ਼ਾ ਛੱਡ ਚੁੱਕੇ ਲੋਕਾਂ ਨਾਲ ਹਮਦਰਦੀ ਦਾ ਰਵੱਈਆ ਅਪਣਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਵਿੱਚ ਸਹਿਯੋਗ ਮਿਲ ਸਕੇ।

Check Also

अब स्कूलों से शुरू होगा नशे के खिलाफ युद्ध का नया अध्याय: कैबिनेट मंत्री

मुख्यमंत्री भगवंत सिंह मान की अगुवाई में 8 लाख विद्यार्थियों के लिए शुरू हुआ नशा …

Leave a Reply

Your email address will not be published. Required fields are marked *