ਨਸ਼ਾ ਮੁਕਤੀ ਯਾਤਰਾ ਤਹਿਤ ਚੱਲ ਰਹੀ ਜਨ ਜਾਗਰੂਕਤਾ ਮੁਹਿੰਮ ਦੇ ਸਾਰਥਕ ਨਤੀਜੇ ਆਉਣ ਲੱਗੇ-ਵਿਧਾਇਕ ਮਨਜੀਤ ਸਿੰਘ ਬਿਲਾਸਪੁਰ

ਅੱਜ ਵੀ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮੁਹਿੰਮ ਨੂੰ ਸਰਗਰਮੀ ਨਾਲ ਜਾਰੀ ਰੱਖਿਆ

ਮੋਗਾ (ਵਿਮਲ) :- ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਅਭਿਆਨ ਤਹਿਤ ਚਲਾਈ ਜਾ ਰਹੀ ਜਨ ਜਾਗਰੂਕਤਾ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਰੋਜ਼ਾਨਾ ਦੇ ਆਧਾਰ ‘ਤੇ ਪਿੰਡਾਂ ਵਿੱਚ ਚੱਲ ਰਹੀਆਂ ਸਭਾਵਾਂ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋ ਰਹੇ ਹਨ। ਇਸੇ ਲੜੀ ਦੇ ਤਹਿਤ ਵਿਧਾਨ ਸਭਾ ਹਲਾਕ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਤੇ ਵਾਰਡਾਂ ਵਿੱਚ ਰੋਜ਼ ਇਹ ਸਮਾਗਮ ਚੱਲ ਰਹੇ ਹਨ ਅਤੇ ਅੱਜ ਵੀ ਵਿਧਾਇਕ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਵਾਰਡਾਂ ਵਿੱਚ ਇਸ ਜਾਗਰੂਕਤਾ ਮੁਹਿੰਮ ਨੂੰ ਸਰਗਰਮੀ ਨਾਲ ਜਾਰੀ ਰੱਖਿਆ। ਅੱਜ ਵਾਰਡ ਨੰਬਰ 7, 8, 9, 10, 11, 12, 13 ਵਿਖੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੀ ਮੌਜੂਦਗੀ ਵਿੱਚ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਵਿਅਕਤੀਗਤ ਪੱਧਰ ਉੱਤੇ ਨਾਗਰਿਕ, ਨਸ਼ਾ ਤਸਕਰਾਂ ਬਾਰੇ ਫੀਡਬੈਕ ਦੇਣ ਲਈ ਸੰਪਰਕ ਕਰਨ ਲੱਗ ਪਏ ਹਨ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦਾ ਸਾਰਥਕ ਨਤੀਜਾ ਇਹ ਸਾਹਮਣੇ ਆਇਆ ਹੈ ਕਿ ਨਸ਼ਿਆਂ ਦੀ ਦਲਦਲ ਵਿੱਚ ਪਿਛਲੇ ਕਈ ਵਰਿਆਂ ਤੋਂ ਫਸ ਕੇ ਆਪਣੀ ਜ਼ਿੰਦਗੀ ਨੂੰ ਤਬਾਹ ਕਰ ਰਹੇ ਲੋਕ ਵੀ ਹੁਣ ਦ੍ਰਿੜ ਇਰਾਦੇ ਅਤੇ ਸਵੈ ਇੱਛਾ ਨਾਲ ਆਪਣਾ ਇਲਾਜ ਕਰਵਾਉਣ ਲਈ ਅੱਗੇ ਆਉਣ ਲੱਗ ਪਏ ਹਨ। ਉਹਨਾਂ ਦੱਸਿਆ ਕਿ ਇਹ ਸਮਾਜ ਦੇ ਅਸਲ ਹੀਰੋ ਹਨ ਜਿਨਾਂ ਨੇ ਨਸ਼ਿਆਂ ਦਾ, ਆਪਣੇ ਮਨੋਬਲ ਅਤੇ ਹੋਰਨਾਂ ਦੀ ਹੌਸਲਾ ਅਫਜਾਈ ਸਦਕਾ ਤਿਆਗ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ ਜਿਨਾਂ ਤੋਂ ਸੇਧ ਲੈਣ ਦੀ ਲੋੜ ਹੈ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ। ਇਸ ਮੌਕੇ ਉਹਨਾਂ ਨੇ ਹਾਜ਼ਰੀਨ ਨੂੰ ਨਸ਼ਿਆਂ ਦੇ ਖਾਤਮੇ ਲਈ ਸਹੁੰ ਚੁਕਾਈ ਅਤੇ ਨਸ਼ਾ ਮੁਕਤੀ ਮੁਹਿੰਮ ਦਾ ਸੁਨੇਹਾ ਘਰ ਘਰ ਪਹੁੰਚਾਉਣ ਲਈ ਪ੍ਰੇਰਿਤ ਕੀਤਾ।

Check Also

भारत सरकार के दूरसंचार विभाग के नियंत्रक संचार लेखा पंजाब ने समर्पित सेवा और संस्थागत उत्कृष्टता के 25 वर्षों के उपलक्ष्य में मनाई रजत जयंती

“सम्पन्न 2” अपने पेंशनभोगियों को बेहतर पेंशन वितरण के लिए तत्पर: वंदना गुप्ता चंडीगढ़ (ब्यूरो) …

Leave a Reply

Your email address will not be published. Required fields are marked *