ਸੀ.ਆਈ.ਏ. ਸਟਾਫ ਮੋਗਾ ਵੱਲੋ 2 ਕੁਇੰਟਲ ਡੋਡੇ ਪੋਸਤ ਤੇ ਇੱਕ ਕਾਰ ਸਮੇਤ ਸਮੱਗਲਰ ਕਾਬੂ

ਮੋਗਾ (ਵਿਮਲ) :- ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅਧੀਨ ਐਸ.ਐਸ.ਪੀ. ਮੋਗਾ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ਾ ਹੇਠ, ਸਬ ਇੰਸਪੈਕਟਰ (ਆਈ) ਮੋਗਾ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ, ਸ੍ਰੀ ਸੁੱਖਅਮ੍ਰਿਤ ਸਿੰਘ ਉੱਪ ਕਪਤਾਨ ਪੁਲਿਸ (ਡੀ) ਮੋਗਾ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਮੋਗਾ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਉਹਨਾਂ ਦੀ ਪੁਲਿਸ ਪਾਰਟੀ ਵੱਲੋ 1 ਵਿਅਕਤੀ ਨੂੰ ਕਾਬੂ ਕਰਕੇ ਉਸਦੀ ਸਫਿਵਟ ਕਾਰ ਨੰਬਰ PB-19T-8945 ਰੰਗ ਸਿਲਵਰ ਵਿੱਚੋਂ 10 ਗੱਟੇ ਡੋਡੇ ਪੋਸਤ (ਹਰੇਕ ਗੱਟਾ ਵਜਨੀ 20/20 ਕਿੱਲੋਗ੍ਰਾਮ) ਕੁੱਲ 2 ਕੁਇੰਟਲ ਡੋਡੇ ਪੋਸਤ ਬਰਾਮਦ ਕੀਤੇ। ਸੀਨੀਅਰ ਕਪਤਾਨ ਪੁਲਿਸ ਮੋਗਾ ਅਜੇ ਗਾਂਧੀ ਨੇ ਦੱਸਿਆ ਕਿ ਏ.ਐਸ.ਆਈ. ਸੁਖਵਿੰਦਰ ਸਿੰਘ ਵੱਲੋ ਸਮੇਤ ਪੁਲਿਸ ਪਾਰਟੀ ਦੇ ਮੁੱਖਬਰ ਵੱਲੋ ਦੱਸੀ ਜਗ੍ਹਾ ਦਾਣਾ ਮੰਡੀ ਬਾਘਾਪੁਰਾਣਾ ਰੇਡ ਕਰਕੇ ਦੋਸ਼ੀ ਸੁਖਜੀਤ ਸਿੰਘ ਉਰਫ ਸੀਤਾ ਨੂੰ ਕਾਬੂ ਕਰਕੇ ਇਸ ਦੇ ਕਬਜਾ ਵਿੱਚਲੀ ਕਾਰ ਵਿੱਚੋਂ 10 ਗੱਟੇ ਡੋਡੇ ਪੋਸਤ ਕੁੱਲ 02 ਕੁਇੰਟਲ ਡੋਡੇ ਪੋਸਤ ਬਰਾਮਦ ਕੀਤੇ ਅਤੇ ਮੁਕੱਦਮਾ ਦਰਜ ਕਰ ਲਿਆ ਹੈ। ਉਹਨਾਂ ਦੱਸਿਆ ਦੋਸ਼ੀ ਗੁਰਚਰਨ ਸਿੰਘ ਉਰਫ ਤੋਤਾ ਦੀ ਗ੍ਰਿਫਤਾਰੀ ਅਜੇ ਬਾਕੀ ਹੈ ਜਿਸ ਨੂੰ ਗ੍ਰਿਫਤਾਰ ਕਰਨ ਲਈ ਰੇਡ ਕੀਤੇ ਜਾ ਰਹੇ ਹਨ। ਦੋਸੀ ਸੁਖਜੀਤ ਸਿੰਘ ਉਰਫ ਸੀਤਾ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਸ ਪਾਸੋ ਫਾਰਵਾਰਡ ਅਤੇ ਬੈੱਕਵਾਰਡ ਲਿੰਕਾਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਕਿਸੇ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਗੁਰਚਰਨ ਸਿੰਘ ਉਰਫ ਤੋਤਾ ਪੁੱਤਰ ਪੂਰਨ ਸਿੰਘ ਵਾਸੀ ਰਾਉਕੇ ਕਲਾਂ ਜਿਲ੍ਹਾ ਮੋਗਾ ਅਤੇ ਸੁਖਜੀਤ ਸਿੰਘ ਉਰਫ ਸੀਤਾ ਪੁੱਤਰ ਜੋਰਾ ਸਿੰਘ ਵਾਸੀ ਛੀਨੀਵਾਲਾ ਖੁਰਦ ਜਿਲ੍ਹਾ ਬਰਨਾਲਾ ਜੋ ਰਲ ਕੇ ਪੋਸਤ ਵੇਚਣ ਦਾ ਧੰਦਾ ਕਰਦੇ ਹਨ, ਜੋ ਗੁਰਚਰਨ ਸਿੰਘ ਉਰਫ ਤੋਤਾ ਉਕਤ ਨੇ ਅੱਜ ਸੁਖਜੀਤ ਸਿੰਘ ਉਰਫ ਸੀਤਾ ਉਕਤ ਨੂੰ ਪੋਸਤ ਦੀ ਅੱਗੇ ਸਪਲਾਈ ਕਰਨ ਲਈ ਭੇਜਿਆ ਹੈ, ਜੋ ਸੁਖਜੀਤ ਸਿੰਘ ਉਰਫ ਸੀਤਾ ਉਕਤ ਇਸ ਸਮੇ ਇੱਕ ਕਾਰ ਵਿੱਚ ਪੋਸਤ ਲੋਡ ਕਰਕੇ ਦਾਣਾ ਮੰਡੀ ਬਾਘਾਪੁਰਾਣਾ ਵਿੱਚ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਇਸ ਤਲਾਹ ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਅਜੇ ਗਾਂਧੀ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਨਸ਼ਾ ਤਸਕਰ ਬਾਰੇ ਕਿਸੇ ਵੀ ਪ੍ਰਕਾਰ ਦੀ ਸੂਚਨਾ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਰਾਬਤਾ ਕਰਨ ਸੂਚਨਾ ਦੇਣ ਵਾਲੇ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *