ਪੂਸਾ-44 ਅਤੇ ਹਾਈਬ੍ਰਿਡ ਕਿਸਮਾਂ ਦੀ ਲਵਾਈ ਨਾ ਕੀਤੀ ਜਾਵੇ-ਮੁੱਖ ਖੇਤੀਬਾੜੀ ਅਫਸਰ

ਮੋਗਾ (ਵਿਮਲ):- ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਜ਼ਿਲ੍ਹਾ ਮੋਗਾ ਵਿਚ ਇਸ ਸਾਲ ਝੋਨੇ ਦੀ ਲਵਾਈ 9 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ। ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਮੋਗਾ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਅਤੇ ਪੂਸਾ-44 ਦੀ ਵਿਕਰੀ ਅਤੇ ਬਿਜਾਈ/ਲਵਾਈ ਤੇ ਪੂਰਨ ਪਾਬੰਦੀ ਲਗਾਈ ਹੈ ਕਿਉਂਕਿ ਇਹ ਕਿਸਮਾਂ ਸਰਕਾਰੀ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀਆਂ, ਜਿਸ ਕਾਰਨ ਇਨ੍ਹਾਂ ਦੇ ਮੰਡੀਕਰਨ ਦੀ ਸਮੱਸਿਆ ਆਉਂਦੀ ਹੈ। ਉਹਨਾਂ ਕਿਹਾ ਕਿ ਜਿੱਥੇ ਹਾਈਬ੍ਰਿਡ ਕਿਸਮਾਂ ਦਾ ਬੀਜ ਬਹੁਤ ਮਹਿੰਗੇ ਭਾਅ ਮਿਲਦਾ ਹੈ, ਉੱਥੇ ਇਸ ਵਿਚ ਟੋਟੇ ਦੀ ਸਮੱਸਿਆ ਬਹੁਤ ਜ਼ਿਆਦਾ ਆਉਂਦੀ ਹੈ। ਪੂਸਾ-44 ਕਿਸਮ ਪੱਕਣ ਵਿਚ ਬਹੁਤ ਜ਼ਿਆਦਾ ਸਮਾਂ ਲੈਂਦੀ ਹੈ ਜਿਸ ਨਾਲ ਪਾਣੀ ਦੀ ਖਪਤ ਵੀ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ ਇਨ੍ਹਾਂ ਕਿਸਮਾਂ ਦੀ ਪਰਾਲੀ ਵੀ ਜ਼ਿਆਦਾ ਹੁੰਦੀ ਹੈ ਅਤੇ ਪਰਾਲੀ ਨੂੰ ਅੱਗ ਲਾਉਣ ਵਾਲੀਆਂ ਘਟਨਾਵਾਂ ਵਿਚ ਵਾਧਾ ਹੁੰਦਾ ਹੈ। ਇਸ ਲਈ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਨ੍ਹਾਂ ਕਿਸਮਾਂ ਦੀ ਲਵਾਈ ਨਾ ਕੀਤੀ ਜਾਵੇ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਪੀ.ਆਰ ਕਿਸਮਾਂ ਹੀ ਲਗਾਈਆਂ ਜਾਣ। ਮੁੱਖ ਖੇਤੀਬਾੜੀ ਅਫਸਰ, ਮੋਗਾ ਨੇ ਦੱਸਿਆ ਕਿ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਦੀ ਵਰਤੋਂ ਵੀ ਕਰ ਸਕਦੇ ਹਨ। ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣਗੇ। ਕਿਸਾਨ ਇਸ ਸਬੰਧੀ ਐਗਰੀ ਮਸ਼ੀਨਰੀ ਪੋਰਟਲ ਤੇ ਰਜਿਸਟਰੇਸ਼ਨ ਕਰ ਸਕਦੇ ਹਨ ਜਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।

Check Also

कैबिनेट मंत्री ने के.पी.नगर की पार्क के सौंदर्यीकरण कार्य का रखा नींव पत्थर

6.5 लाख रुपये की लागत से पार्क के सौंदर्यीकरण के कार्य को किया जाएगा पूरा …

Leave a Reply

Your email address will not be published. Required fields are marked *