Breaking News

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਅਜੀਤਵਾਲ ਨੂੰ ʻਨੋ ਫਲਾਈ ਜੋਨʼ ਕੀਤਾ ਘੋਸ਼ਿਤ

ਪੁਲਿਸ ਵਿਭਾਗ ਵਿੱਚ ਸਿਪਾਹੀ ਦੇ ਅਹੁਦੇ ਲਈ ਉਮੀਦਵਾਰਾਂ ਦੀ ਚੱਲ ਰਹੀ ਇਸ ਸੈਂਟਰ ਵਿਖੇ ਭਰਤੀ ਪਾਬੰਦੀ ਆਦੇਸ਼ 18 ਜੂਨ ਤੱਕ ਰਹਿਣਗੇ ਲਾਗੂ-ਚਾਰੂਮਿਤਾ

ਮੋਗਾ (ਵਿਮਲ):- ਮਹੀਨਾ ਜੂਨ, 2025 ਦੌਰਾਨ ਮਿਤੀ 9 ਤੋਂ 18 ਜੂਨ ਤੱਕ ਡਬਲ ਸ਼ਿਫਟ ਵਿੱਚ ਪੁਲਿਸ ਵਿਭਾਗ ਵਿੱਚ ਸਿਪਾਹੀ ਦੇ ਅਹੁਦੇ ਲਈ ਉਮੀਦਵਾਰਾਂ ਨੂੰ ਭਰਤੀ ਕਰਨ ਲਈ ਜ਼ਿਲ੍ਹਾ ਦੀ ਹਦੂਦ ਅੰਦਰ 1 ਪ੍ਰੀਖਿਆ ਕੇਂਦਰ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਪ੍ਰੀਖਿਆ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਪ੍ਰੀਖਿਆ ਵਿੱਚ ਕੁੱਲ 1006 ਪ੍ਰੀਖਿਆਰਥੀ ਪ੍ਰੀਖਿਆ ਦੇਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਚਾਰੂਮਿਤਾ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਮਜਬੂਤੀ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਪ੍ਰੀਖਿਆ ਕੇਂਦਰ ਅਜੀਤਵਾਲ ਦੇ ਏਰੀਆ ਨੂੰ ʻਨੋ ਫਲਾਇੰਗ ਜੋਨʼ ਘੋਸ਼ਿਤ ਕਰਦੇ ਹੋਏ ਇਸ ਸਥਾਨ ਤੇ (ਸਮੇਤ ਨਜਦੀਕੀ ਏਰੀਆ ਆਦਿ) ਡਰੋਨ, ਅਣ-ਮੈਨਡ ਵਹੀਕਲ, ਐਰੋ ਪਲੇਨ, ਰਿਮੋਟ ਕੰਟਰੋਲ ਯੂ.ਏ.ਵੀ. ਉਡਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਪਾਬੰਦੀ ਆਦੇਸ਼ 9 ਤੋਂ 18 ਜੂਨ, 2025 ਤੱਕ ਲਾਗੂ ਰਹਿਣਗੇ।

About admin

Check Also

कैम्ब्रिज से राष्ट्रपति भवन तक: बाल दिवस की पूर्व संध्या पर विद्यार्थियों को मिला राष्ट्रपति भवन आने का प्रतिष्ठित निमंत्रण

जालंधर (अरोड़ा) :- एच.आर.भाटिया एजुकेशन सोसाइटी के तत्वावधान में संचालित कैम्ब्रिज इंटरनेशनल स्कूल (को-एड), जालंधर …

Leave a Reply

Your email address will not be published. Required fields are marked *