ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਬਿਸ਼ਨ ਸਰੂਪ ਨੇ ਕੀਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਤਿਮਾਹੀ ਰੀਵਿਊ ਮੀਟਿੰਗ

ਕਿਹਾ !ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੋਕਾਂ ਨੂੰ ਜਮੀਨੀ ਪੱਧਰ ਤੇ ਸੇਵਾਵਾਂ ਦੇਣ ਲਈ ਵਚਨਬੱਧ

ਮੋਗਾ (ਵਿਮਲ) :- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸਬੰਧਤ ਸਾਰੀਆਂ ਸੇਵਾਵਾਂ ਆਮ ਲੋਕਾਂ ਤੱਕ ਜਮੀਨੀ ਪੱਧਰ ਤੇ ਪੁੱਜਦੀਆਂ ਕਰਨ ਲਈ ਅਥਾਰਟੀ ਵਚਨਬੱਧ ਹੈ। ਨੈਸ਼ਨਲ ਲੋਕ ਅਦਾਲਤ, ਵਿਕਟਮ ਕੰਪਨਸੇਸ਼ਨ ਸਕੀਮ, ਏ.ਡੀ.ਆਰ ਮੈਕੇਨਿਜਮ ਆਦਿ ਸਕੀਮਾਂ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਬੰਧਤ ਵਿਭਾਗ ਵੀ ਇਹਨਾਂ ਸਕੀਮਾਂ ਦਾ ਵੱਧ ਤੋਂ ਪ੍ਰਚਾਰ ਕਰਨ ਨੂੰ ਤਰਜੀਹ ਦੇਣ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਿਸ਼ਨ ਸਰੂਪ ਮਾਨਯੋਗ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਕੀਤਾ ਗਿਆ। ਉਹ ਅੱਜ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਤਿਮਾਹੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਹਨਾਂ ਵੱਲੋਂ ਓਵਰ ਕਰਾਊਡਿੰਗ ਇਨ ਜੇਲ, ਜੁਵੇਨਾਈਲ ਜਸਟਿਸ ਬੋਰਡ ਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ ਨਾਲ ਸਬੰਧਤ ਵੀ ਮੀਟਿੰਗਾਂ ਕੀਤੀਆਂ ਗਈਆਂ। ਉਹਨਾਂ 13 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਲਾਹਾ ਪਹੁੰਚਾਇਆ ਜਾਵੇ।

Check Also

ਜਿਲ੍ਹਾ ਉਦਯੋਗ ਕੇਂਦਰ ਵੱਲੋਂ ਐਮ.ਐਸ.ਐਮ.ਈ ਸਕੀਮ ਤਹਿਤ ਆਈ.ਐਸ.ਐਫ ਕਾਲਜ ਵਿਖੇ ਵਰਕਸ਼ਾਪ ਆਯੋਜਿਤ

ਉੱਦਮੀਆਂ ਨੂੰ ਵਰਕਸ਼ਾਪ ਦੇ ਉਦੇਸ਼ ਅਤੇ ਲਾਭਾਂ ਬਾਰੇ ਵਿਸਥਾਰ ਨਾਲ ਕਰਵਾਇਆ ਜਾਣੂ ਮੋਗਾ (ਕਮਲ) :- …

Leave a Reply

Your email address will not be published. Required fields are marked *