ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਮੋਗਾ ਵਲੋਂ ਬਿਰਧ ਆਸ਼ਰਮ ਮੋਗਾ ਵਿਖੇ ਬਜੁਰਗਾਂ ਲਈ ਮੁਫਤ ਮੈਡੀਕਲ ਕੈਂਪ ਦਾ ਆਯੋਜਨ

80 ਬਜੁਰਗਾਂ ਦੀ ਸਿਹਤ ਜਾਂਚ ਦੇ ਨਾਲ, ਦਿੱਤੀ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ

ਮੋਗਾ (ਵਿਮਲ) :- ਮਾਨਯੋਗ ਬਿਸ਼ਨ ਸਰੂਪ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਅਗਵਾਈ ਹੇਠ ਬਿਰਧ ਆਸ਼ਰਮ “ਏਕ ਆਸ ਆਸ਼ਰਮ ਸੇਵਾ ਸੋਸਾਇਟੀ” ਰੌਲੀ ਰੋਡ ਮੋਗਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸਿਹਤ ਵਿਭਾਗ ਮੋਗਾ ਦੇ ਸਹਿਯੋਗ ਨਾਲ ਬਜੁਰਗਾਂ ਲਈ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਸਿਵਲ ਹਸਪਤਾਲ ਵਿੱਚ ਮੌਜੂਦ ਹੱਡੀਆਂ ਦੇ ਮਾਹਿਰ ਡਾ. ਮਨਿੰਦਰਜੀਤ ਸਿੰਘ, ਚਮੜੀ ਰੋਗਾਂ ਦੇ ਮਾਹਿਰ ਡਾ. ਜਸਪ੍ਰੀਤ ਕੌਰ ਅਤੇ ਛਾਤੀ ਰੋਗਾਂ ਦੇ ਮਾਹਿਰ ਡਾ: ਅਸ਼ਮਿਤਾ ਹਾਜਰ ਸਨ। ਇਸ ਕੈਂਪ ਵਿੱਚ ਉਕਤ ਟੀਮ ਵੱਲੋਂ ਕੁੱਲ 80 ਬਜੁਰਗਾਂ ਦਾ ਚੈਕਅੱਪ ਕੀਤਾ ਗਿਆ ਅਤੇ ਮਿਸ ਕਿਰਨ ਜਯੋਤੀ ਮਾਨਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵਲੋਂ ਸਾਰੇ ਬਜੁਰਗਾਂ ਦੀਆਂ ਸੱਮਸਿਆਵਾਂ ਨੂੰ ਸੁਣਿਆ ਗਿਆ। ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਜੁਰਗਾਂ ਦੀ ਚੰਗੀ ਸਿਹਤ ਲਈ ਉਹ, ਇਹ ਮੈਡੀਕਲ ਕੈਂਪ ਲਗਾਉਂਦੇ ਰਹਿੰਦੇ ਹਨ ਅਤੇ ਭਵਿੱਖ ਵਿੱਚ ਵੀ ਲਗਾਉਂਦੇ ਰਹਿਣਗੇ। ਉਨ੍ਹਾਂ ਵੱਲੋਂ ਬਜੁਰਗਾਂ ਨੂੰ ਉਨਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਵਾਇਆ ਗਿਆ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਗਿਆ ਕਿ ਕਿਹੜੇ ਕਿਹੜੇ ਵਿਅਕਤੀ, ਕਿਸ ਤਰ੍ਹਾਂ ਮੁਫਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਇਸ ਮੌਕੇ ਤੇ ਜਸਵੀਰ ਸਿੰਘ ਬਾਵਾ ਮੁੱਖ ਪ੍ਰਬੰਧਕ ਵੀ ਹਾਜਰ ਸਨ। (ਫੋਟੋ-ਮਿਸ ਕਿਰਨ ਜਯੋਤੀ ਮਾਣਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵਿਖੇ ਮੈਡੀਕਲ ਕੈਂਪ ਦੌਰਾਨ।)

Check Also

कमिश्नरेट पुलिस जालंधर ने 4 स्नैचरों को किया गिरफ्तार, 11 मोबाइल फोन, सोने के आभूषण और 2 वाहन बरामद

जालंधर (अरोड़ा) :- पुलिस कमिश्नर धनप्रीत कौर के नेतृत्व में कमिश्नरेट पुलिस जालंधर ने स्नैचिंग …

Leave a Reply

Your email address will not be published. Required fields are marked *