ਆਮ ਲੋਕਾਂ ਦੀਆਂ ਸੁਰੱਖਿਆ ਸਹੂਲਤਾਂ ਲਈ ਪ੍ਰਸ਼ਾਸ਼ਨ ਗੰਭੀਰ-ਡਿਪਟੀ ਕਮਿਸ਼ਨਰ
ਮੋਗਾ (ਵਿਮਲ) :- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਪੂਰਨ ਪਾਦਰਦਸ਼ਤਾ ਤੇ ਸਮਾਂ ਬੱਧ ਤਰੀਕੇ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਿਥੇ ਆਮ ਲੋਕਾਂ ਦੀ ਸੁਰੱਖਿਆ ਦਾ ਸਵਾਲ ਹੁੰਦਾ ਹੈ ਉਸ ਕੰਮ ਨੂੰ ਪੂਰਾ ਕਰਨ ਲਈ ਪ੍ਰਸ਼ਾਸ਼ਨ ਵੱਲੋਂ ਬਿਲਕੁਲ ਵੀ ਢਿੱਲ ਨਹੀਂ ਵਰਤੀ ਜਾ ਰਹੀ। ਮੋਗਾ ਦੇ ਵਾਰਡ ਨੰਬਰ 29 ਦੀਆਂ ਸਟਰੀਟ ਲਾਈਟਾਂ ਬੰਦ ਹੋਣ ਦੀ ਸੂਚਨਾ ਮਿਲਣ ਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੇ ਸਖਤ ਨਿਰਦੇਸ਼ਾਂ ਤਹਿਤ ਸਾਰੀਆਂ ਸਟਰੀਟ ਲਾਈਟਾਂ ਚਾਲੂ ਕਰਵਾ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਆਮ ਲੋਕਾਂ ਦੀ ਸੁਰੱਖਿਆ ਅਤੇ ਉਹਨਾਂ ਨੂੰ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਗੰਭੀਰ ਹੈ। ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਉਪਰ ਕੀਤਾ ਜਾ ਰਿਹਾ ਹੈ।